10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੰਡੀਆਂ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ <br/>

Ad Position 21
No active advertisement
ਅਜੀਤ ਡੈਸਕ 03-02-2026

ਚੰਡੀਗੜ੍ਹ, 2 ਫ਼ਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ | ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ | ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ | ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ 'ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ 'ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ 'ਤੇ ਹੱਲ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਜਲਦ ਹੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ | ਮਾਲ ਮੰਤਰੀ ਨੇ ਪਟਵਾਰੀ ਅਤੇ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਣੀ ਡਿਊਟੀ ਨਿਭਾਉਂਦਿਆਂ ਵਧੀਆ ਕਾਰਗੁਜ਼ਾਰੀ ਦਿਖਾਉਣ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਸਰਕਾਰ ਵੱਲੋਂ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਸਾਂਝਾ ਮੁਲਾਜ਼ਮ ਮੰਚ, ਪੁੱਡਾ ਮੋਹਾਲੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਦਾ ਲਾਭ ਦੇਣ ਸਬੰਧੀ ਮਾਮਲਾ ਜਲਦ ਹੀ ਮੁੱਖ ਮੰਤਰੀ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ | ਮੀਟਿੰਗਾਂ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਾਭਾ ਰਿਆਸਤ ਦੇ ਰਾਜਕੁਮਾਰ ਕੁੰਵਰ ਅਭੀਉਦੈ ਪ੍ਰਤਾਪ ਸਿੰਘ ਦੀ ਦਸਤਾਰਬੰਦੀ <br/> ਅਗਲੀ ਖ਼ਬਰ ਕਿਸਾਨ ਯੂਨੀਅਨਾਂ ਕੈਂਸਰ ਯੁਕਤ ਹੋਏ ਪੰਜਾਬ ਦੇ ਪਾਣੀਆਂ ਦੀ ਲੜਾਈ ਲਈ ਚਲਾਉਣਗੀਆਂ ਪ੍ਰਚਾਰ ਮੁਹਿੰਮ <br/>
Ad Position 24