ਅੰਮਿ੍ਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)-328 ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇਕ ਜ਼ਰੂਰੀ ਆਦੇਸ਼ ਜਾਰੀ ਕਰਕੇ ਇਸ ਮਾਮਲੇ ਨਾਲ ਸੰਬੰਧਿਤ ਸਮੂਹ ਧਿਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ | ਅਕਾਲ ਤਖ਼ਤ ਸਕੱਤਰੇਤ ਵਲੋਂ ਜਾਰੀ ਸੂਚਨਾ ਅਨੁਸਾਰ ਆਦੇਸ਼ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਨਾਲ ਹਰ ਗੁਰੂ ਨਾਨਕ ਨਾਮ ਲੇਵਾ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਤੋਂ ਇਹ ਹਦਾਇਤ ਕੀਤੀ ਗਈ ਸੀ ਕਿ ਇਸ ਮਾਮਲੇ ਵਿਚ ਕਿਸੇ ਵੀ ਧਿਰ ਵਲੋਂ ਸਿਆਸਤ, ਦੂਸ਼ਣਬਾਜ਼ੀ, ਕਾਹਲੀ ਅਤੇ ਬਿਆਨਬਾਜ਼ੀ ਨਾ ਕੀਤੀ ਜਾਵੇ | ਇਹ ਧਿਆਨ ਵਿਚ ਆਇਆ ਹੈ ਕਿ ਇਸ ਮਾਮਲੇ ਵਿਚ ਕੁਝ ਸੰਬੰਧਿਤ ਧਿਰਾਂ ਵਲੋਂ ਲਗਾਤਾਰ ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ ਅਤੇ ਮੀਡੀਆ, ਜੋ ਕਿ ਅਕਾਲ ਤਖ਼ਤ ਸਾਹਿਬ ਵਲੋਂ ਕੀਤੀ ਹਦਾਇਤ ਦੀ ਭਾਵਨਾ ਦਾ ਸਤਿਕਾਰ ਨਹੀਂ |
328 ਪਾਵਨ ਸਰੂਪ ਮਾਮਲੇ ਸੰਬੰਧੀ ਜਥੇਦਾਰ ਗੜਗੱਜ ਵਲੋਂ ਸੰਬੰਧਿਤ ਧਿਰਾਂ ਨੂੰ ਸਖ਼ਤ ਹਦਾਇਤ ਜਾਰੀ <br/>
ਅਜੀਤ ਡੈਸਕ
03-02-2026