08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੰਜਾਬ 'ਚ ਐਸ.ਜੀ.ਐਸ.ਟੀ. ਵਸੂਲਣ ਦੀ ਦਰ ਨੇ ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ-ਚੀਮਾ <br/>

Ad Position 21
No active advertisement
ਅਜੀਤ ਡੈਸਕ 04-02-2026

ਚੰਡੀਗੜ੍ਹ, 3 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਲੋਂ ਜਨਵਰੀ 2026 ਦੌਰਾਨ ਜੀ.ਐਸ.ਟੀ. ਜੁਟਾਉਣ ਵਿਚ ਅਹਿਮ ਵਾਧਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿਚ ਕੁੱਲ 2452.66 ਕਰੋੜ ਰੁਪਏ ਜੀ.ਐਸ.ਟੀ. ਵਸੂਲਿਆ ਗਿਆ ਹੈ, ਜਦੋਂਕਿ ਸ਼ੁੱਧ ਜੀ.ਐਸ.ਟੀ. ਵਸੂਲਣ ਦੇ ਸੰਬੰਧ ਵਿਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ | ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ, ਕਿਉਂਕਿ ਜੀ.ਐਸ.ਟੀ. 2.0 ਦਰ ਵਿਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋਏ | ਇਸ ਨੁਕਸਾਨ ਦੇ ਬਾਵਜੂਦ, ਸੂਬੇ ਨੇ ਨਾ ਸਿਰਫ ਮਾਲੀਏ 'ਤੇ ਪਏ ਪ੍ਰਭਾਵ ਦੀ ਭਰਪਾਈ ਕੀਤੀ, ਬਲਕਿ ਨਿਰੰਤਰ ਪ੍ਰਬੰਧਕੀ ਅਤੇ ਲਾਗੂ ਕਰਨ ਯਤਨਾਂ ਰਾਹੀਂ ਰਾਸ਼ਟਰੀ ਰੁਝਾਨ ਤੋਂ ਵੀ ਵੱਧ ਵਿਕਾਸ ਦਰ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਜਨਵਰੀ 2026 ਵਿਚ ਐਸ.ਜੀ.ਐਸ.ਟੀ. ਨਕਦ ਵਸੂਲਣ ਸੰਬੰਧੀ ਵੀ ਅਸਧਾਰਨ ਕਾਰਗੁਜ਼ਾਰੀ ਦਰਜ ਕੀਤੀ ਗਈ ਹੈ, ਜਿਸ ਵਿਚ 14.4 ਫ਼ੀਸਦ ਦਾ ਵਾਧਾ ਹੋਇਆ ਹੈ ਅਤੇ ਇਹ ਵਿਕਾਸ ਦਰ ਇਸ ਮਹੀਨੇ ਦੌਰਾਨ ਭਾਰਤ ਦੇ ਸਾਰੇ ਸੂਬਿਆਂ 'ਚੋਂ ਸਭ ਤੋਂ ਵੱਧ ਹੈ | ਇਹ ਦਰ ਲਗਭਗ 6 ਫ਼ੀਸਦ ਦੀ ਰਾਸ਼ਟਰੀ ਔਸਤ ਨਾਲੋਂ ਕਾਫੀ ਵੱਧ ਹੈ, ਜਿਸ ਨਾਲ ਪੰਜਾਬ ਪੂਰੇ ਭਾਰਤ ਵਿਚ ਮੋਹਰੀ ਬਣ ਕੇ ਉੱਭਰਿਆ ਹੈ, ਕਿਉਂਕਿ ਸਰਕਾਰ ਵਲੋਂ ਕਰਦਾਤਾਵਾਂ ਦੀ ਸਹੂਲਤ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਟੈਰਿਫ਼ ਘਟਾਉਣਾ ਬਾਸਮਤੀ ਚੌਲ ਉਦਯੋਗ ਲਈ ਵੱਡੀ ਰਾਹਤ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਬਜਟ ਇਜਲਾਸ 'ਚ ਸ਼ਾਮਿਲ ਹੋਣ ਦੇ ਮਾਮਲੇ 'ਚ ਮੁੜ ਹਾਈ ਕੋਰਟ 'ਚ ਪਾਈ ਜਾਵੇਗੀ ਪਟੀਸ਼ਨ-ਐਡਵੋਕੇਟ...
Ad Position 24