ਚੰਡੀਗੜ੍ਹ, 3 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮਹਿਲਾ ਕਾਂਗਰਸ ਨੇ ਆਉਦੀਆਂ ਵਿਧਾਨ ਸਭਾ ਚੋਣਾਂ 2027 ਲਈ ਕਮਰ ਕਸ ਲਈ ਹੈ | ਇਸ ਸੰਬੰਧੀ ਰਣਨੀਤੀ ਉਲਕਣ ਲਈ ਪੰਜਾਬ ਕਾਂਗਰਸ ਭਵਨ ਵਿਖੇ ਕੌਮੀ ਪ੍ਰਧਾਨ ਅਲਕਾ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰਨੀ ਬੈਠਕ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ ਇਸ ਅਹਿਮ ਮੀਟਿੰਗ ਦੌਰਾਨ ਯੂ. ਪੀ. ਦੀ ਸਾਬਕਾ ਵਿਧਾਇਕਾ ਅਤੇ ਮਹਿਲਾ ਕਾਂਗਰਸ ਦੇ ਕੌਮੀ ਜਨਰਲ ਸਕੱਤਰ, ਇੰਚਾਰਜ ਪੰਜਾਬ ਮਹਿਲਾ ਕਾਂਗਰਸ ਸ਼ਾਫੀਆ ਜ਼ੁਬੈਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰੰਧਾਵਾ ਨੇ ਕਿਹਾ ਕਿ ਮਨਰੇਗਾ ਕਾਮਿਆਂ ਨੂੰ ਉਨ੍ਹਾਂ ਦੇ ਹੱਕ ਦਵਾਉਣ ਲਈ ਪੰਜਾਬ ਕਾਂਗਰਸ ਆਖਰੀ ਸਾਹ ਤੱਕ ਸੰਘਰਸ਼ ਜਾਰੀ ਰੱਖੇਗੀ ਅਤੇ ਸਰਕਾਰਾਂ ਆਉਣ 'ਤੇ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦਾ ਪੂਰਾ ਹੱਕ ਮਿਲ ਕੇ ਰਹੇਗਾ | ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਹਰ ਹਾਲ ਵਿਚ 2027 ਵਿਚ ਜਿੱਤ ਪ੍ਰਾਪਤ ਕਰੇਗੀ ਤੇ ਅਗਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਦੀ ਨੀਂਹ ਰੱਖੇਗੀ ਕਿਉਂਕਿ ਅੱਜ ਦੇਸ਼ ਦੇ ਲੋਕ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਤੇ ਰੂਪ ਵਿਚ ਦੇਖਣ ਲਈ ਉਤਾਵਲੇ ਹਨ |
ਪੰਜਾਬ ਅੰਦਰ 2027 'ਚ ਹਰ ਹਾਲ 'ਚ ਬਣੇਗੀ ਕਾਂਗਰਸ ਦੀ ਸਰਕਾਰ-ਗੁਰਸ਼ਰਨ ਕੌਰ ਰੰਧਾਵਾ <br/>
ਅਜੀਤ ਡੈਸਕ
04-02-2026