08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਹੱਦ ਪਾਰੋਂ ਡਰੋਨ ਰਾਹੀਂ ਆਈ ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 04-02-2026

ਫ਼ਿਰੋਜ਼ਪੁਰ, 3 ਫਰਵਰੀ (ਗੁਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ ਦੀ ਖੇਪ ਲੈ ਕੇ ਅੱਗੇ ਸਪਲਾਈ ਕਰਨ ਦੀ ਤਾਕ ਵਿਚ ਫਿਰਦੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ, ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਇੰਸਪੈਕਟਰ ਮੋਹਿਤ ਧਵਨ ਇੰਚਾਰਜ ਸੀ.ਆਈ.ਏ. ਫ਼ਿਰੋਜ਼ਪੁਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਗਸ਼ਤ ਤੇ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਪਾਰਟੀ ਜਦੋਂ ਹੁਸੈਨੀਵਾਲਾ ਹੈੱਡ ਵਰਕਸ ਪੁੱਜੀ ਤਾਂ ਇਤਲਾਹ ਮਿਲੀ ਕਿ ਮਨਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਛੀਣੇ ਵਾਲੇ ਝੁੱਗੇ ਪਿੰਡ ਚਾਂਦੀ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਸਰਹੱਦੀ ਪਿੰਡ ਗੱਟੀ ਰਾਜੇ ਕੇ ਤੋਂ ਚਾਂਦੀ ਵਾਲਾ ਨੂੰ ਜਾਂਦੀ ਸੜਕ 'ਤੇ ਹੈਰੋਇਨ ਲੈ ਕੇ ਅੱਗੇ ਸਪਲਾਈ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਸੀ.ਆਈ.ਏ. ਟੀਮ ਵਲੋਂ ਮਨਜੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 5 ਕਿੱਲੋ 507 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਸੰਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਮਨਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਛੀਣੇ ਵਾਲੇ ਝੁੱਗੇ ਪਿੰਡ ਚਾਂਦੀ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਆਰੰਭ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਗਿੱਛ ਦੌਰਾਨ ਫੜੇ ਗਏ ਦੋਸ਼ੀ ਵਲੋਂ ਅੱਗੇ ਸਪਲਾਈ ਦੇਣ ਵਾਲੇ ਸੰਪਰਕ ਸਾਹਮਣੇ ਆਏ ਹਨ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਐਸ.ਪੀ.(ਡੀ.) ਮਨਜੀਤ ਸਿੰਘ, ਡੀ.ਐਸ.ਪੀ.(ਡੀ.) ਬਰਜਿੰਦਰ ਸਿੰਘ ਸਰਾਂ, ਡੀ.ਐਸ.ਪੀ. ਸਿਟੀ ਸੁਖਵਿੰਦਰ ਸਿੰਘ ਅਤੇ ਇੰਚਾਰਜ ਸੀ.ਆਈ.ਏ. ਇੰਸਪੈਕਟਰ ਮੋਹਿਤ ਧਵਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ 'ਚ ਹੀ ਵਿਆਹ ਕਰਵਾਉਣ ਨਾਲ ਸਦਮੇ 'ਚ ਲੜਕੀ ਦੇ ਮਾਤਾ-ਪਿਤਾ ਦੀ ਮੌਤ ਅਗਲੀ ਖ਼ਬਰ ਪੰਜਾਬ ਦੀਆਂ ਜੇਲ੍ਹਾਂ ਕੈਦੀਆਂ ਤੇ ਹਵਾਲਾਤੀਆਂ ਨਾਲ ਨੱਕੋ ਨੱਕ ਭਰਨ ਲੱਗੀਆਂ <br/>
Ad Position 24