12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ <br/>

Ad Position 21
No active advertisement
ਅਜੀਤ ਡੈਸਕ 04-02-2026

ਚੰਡੀਗੜ੍ਹ, 3 ਫ਼ਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ | ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਹੋਰ ਮਾਮਲਿਆਂ ਵਿਚ ਲੋਕਾਂ ਲਈ ਸੰਪਰਕ ਦੀ ਪਹਿਲੀ ਧਿਰ ਹੁੰਦੇ ਹਨ ਅਤੇ ਉਨ੍ਹਾਂ ਦੀ ਇਮਾਨਦਾਰੀ ਅਤੇ ਸੁਚੱਜੇ ਆਚਰਣ ਦਾ ਪ੍ਰਸ਼ਾਸਨਿਕ ਸੇਵਾਵਾਂ ਵਿਚ ਲੋਕਾਂ ਦੇ ਵਿਸ਼ਵਾਸ 'ਤੇ ਸਿੱਧਾ ਅਸਰ ਪੈਂਦਾ ਹੈ | ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਵੀ ਹਾਜ਼ਰ ਸਨ | ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਅਧਿਕਾਰੀਆਂ ਵਿਚ ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਉਂਕਾਰ ਸਿੰਘ, ਰਨਦੀਪ ਸਿੰਘ, ਬਲਜੀਤ ਸਿੰਘ, ਕਾਰਜ ਸਿੰਘ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਮਿਜ਼ਾਈਲਾਂ ਲਈ ਮੁੱਖ ਤਕਨਾਲੋਜੀ ਦਾ ਪ੍ਰਦਰਸ਼ਨ ਕਰਦਿਆਂ ਉਡਾਣ ਪ੍ਰੀਖਣ ਅਗਲੀ ਖ਼ਬਰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਰੇਲਵੇ ਵਿਕਾਸ ਨੂੰ ਨਵੀਂ ਰਫ਼ਤਾਰ
Ad Position 24