12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਮਰੀਕਾ ਨਾਲ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਤੇ ਕਿਸਾਨਾਂ ਦੇ ਵਿਰੁੱਧ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 04-02-2026

ਚੰਡੀਗੜ੍ਹ, 3 ਫਰਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਵੱਡੇ ਵਪਾਰ ਸਮਝੌਤੇ (ਜ਼ੀਰੋ ਟੈਰਿਫ) ਨੂੰ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਲਈ ਨੁਕਸਾਨਦੇਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਮੁੱਖ ਤੌਰ 'ਤੇ ਖੇਤੀਬਾੜੀ 'ਤੇ ਨਿਰਭਰ ਹੈ, ਜਿਸ ਵਿਚ ਲੱਖਾਂ ਲੋਕ ਕਣਕ, ਚੌਲ, ਫਲ ਅਤੇ ਡੇਅਰੀ ਵਰਗੀਆਂ ਫ਼ਸਲਾਂ ਤੋਂ ਆਪਣੀ ਰੋਜ਼ੀ-ਰੋਟੀ ਕਮਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਖੇਤੀਬਾੜੀ ਅਤੇ ਕਿਸਾਨਾਂ ਦੀ ਰੱਖਿਆ ਲਈ ਇਸ ਸੌਦੇ ਦੇ ਵਿਰੁੱਧ ਖੜ੍ਹੇ ਹੋਣ ਦੀ ਲੋੜ ਹੈ। ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਸਿਰਫ਼ ਇਕ ਵਪਾਰ ਨਹੀਂ ਹੈ, ਇਹ ਪੰਜਾਬ ਵਿਚ ਭੋਜਨ ਸੁਰੱਖਿਆ ਅਤੇ ਸੱਭਿਆਚਾਰਕ ਜੀਵਨ ਦਾ ਕੇਂਦਰ ਹੈ।

Ad Position 22
No active advertisement
ਪਿਛਲੀ ਖ਼ਬਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਵਿੱਦਿਆ ਭਵਨ ਦਾ ਘਿਰਾਓ <br/> ਅਗਲੀ ਖ਼ਬਰ ਭਾਰਤ ਵਲੋਂ ਮਿਜ਼ਾਈਲਾਂ ਲਈ ਮੁੱਖ ਤਕਨਾਲੋਜੀ ਦਾ ਪ੍ਰਦਰਸ਼ਨ ਕਰਦਿਆਂ ਉਡਾਣ ਪ੍ਰੀਖਣ
Ad Position 24