15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਰਵਿਦਾਸ ਜੀ ਦੇ ਤਿੰਨ ਰੋਜ਼ਾ ਰਾਜ ਪੱਧਰੀ ਪ੍ਰਕਾਸ਼ ਪੁਰਬ ਸਮਾਗਮ ਖੁਰਾਲਗੜ੍ਹ ਸਾਹਿਬ 'ਚ ਸ਼ੁਰੂ

Ad Position 21
No active advertisement
ਅਜੀਤ ਡੈਸਕ 05-02-2026
ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਅਖੰਡ ਪਾਠ ਦੀ ਆਰੰਭਤਾ ਨਾਲ ਹੋਈ | ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਸਮਾਗਮ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਮੱਥਾ ਟੇਕਣਗੇ ਅਤੇ ਸੂਬੇ ਦੀ ਖ਼ੁਸ਼ੀ, ਖ਼ੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ | ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪੰਡੋਰੀ ਸੱਧਾਂ ਤੋਂ ਸਤਨਾਮ ਸਿੰਘ, ਬੱਸੀ ਮਰੂਫ ਤੋਂ ਸੰਤ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਸੰਤ ਸਮਾਜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਅੱਜ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਜੋਤ ਸਿੰਘ ਬੈਂਸ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਚੇਅਰਮੈਨ ਐਸ.ਸੀ. ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਪਤਵੰਤਿਆਂ ਨੇ ਗੁਰੂ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 'ਚ ਇਤਿਹਾਸਕ ਅਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਐਸ.ਸੀ. ਵਿੰਗ ਪੰਜਾਬ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਸੰਜੀਵ ਤਿਵਾੜੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ,ਐਸ.ਡੀ.ਐਮ. ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ ਅਗਲੀ ਖ਼ਬਰ ਸ਼ੂਟਰਾਂ ਦੀ ਮਦਦ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ
Ad Position 24