ਜਗਰਾਉਂ, 4 ਫਰਵਰੀ -ਜਗਰਾਉਂ ਦੀ ਪਸ਼ੂ ਮੰਡੀ 'ਚ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਦਿਨਾਂ 19ਵਾਂ ਕੌਮਾਂਤਰੀ ਪੀ.ਡੀ.ਐਫ.ਏ. ਡੇਅਰੀ ਅਤੇ ਖੇਤੀ ਐਕਸਪੋ 7, 8 ਅਤੇ 9 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਡੇਅਰੀ ਐਕਸਪੋ 'ਚ ਅੱਜ ਦੁੱਧ ਚੁਆਈ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ, ਜਦਕਿ ਬਰੀਡ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 6 ਫਰਵਰੀ ਨੂੰ ਹੋਵੇਗੀ | ਪ੍ਰਧਾਨ ਸਦਰਪੁਰਾ ਸਮੇਤ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਕੌਮਾਂਤਰੀ ਤਿੰਨ ਰੋਜ਼ਾ ਡੇਅਰੀ ਐਕਸਪੋ 'ਚ ਦੇਸ਼ ਦੁਨੀਆਂ ਤੋਂ ਸਾਢੇ ਚਾਰ ਸੌ ਤੋਂ ਵੱਧ ਕੰਪਨੀਆਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੇਗੀ | ਇਸ ਪ੍ਰਦਰਸ਼ਨੀ ਵਿਚ ਡੇਅਰੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਅਤੇ ਪ੍ਰਫੁੱਲਿਤ ਕਰਨ ਲਈ ਦੇਸ਼ ਦੁਨੀਆਂ ਦੀ ਤਕਨੀਕ ਲੈ ਕੇ ਦੇਸੀ ਅਤੇ ਵਿਦੇਸ਼ੀ ਕੰਪਨੀਆਂ ਇਕੋ ਛੱਤ ਹੇਠ ਨਜ਼ਰ ਆਉਣਗੀਆਂ | ਉਨ੍ਹਾਂ ਕਿਹਾ ਕਿ ਪੀ.ਡੀ.ਐਫ.ਏ. ਡੇਅਰੀ ਐਕਸਪੋ ਮੁੱਖ ਆਕਰਸ਼ਨ ਦਾ ਕੇਂਦਰ ਪਸ਼ੂਆਂ ਦੇ 'ਬਰੀਡ' ਮੁਕਾਬਲੇ ਰਹਿਣਗੇ, ਜਿਨ੍ਹਾਂ ਦੀ ਜੱਜਮੈਂਟ ਲਈ ਕੈਨੇਡਾ, ਜਰਮਨ ਅਤੇ ਹਾਲੈਂਡ ਤੋਂ ਜੱਜ ਪਹੁੰਚ ਰਹੇ ਹਨ | ਪੀ.ਡੀ.ਐਫ.ਏ. ਦੇ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਦੱਸਿਆ ਕਿ ਐਕਸਪੋ 'ਚ ਡੇਅਰੀ ਅਤੇ ਖੇਤੀਬਾੜੀ ਲਈ ਵਿਦੇਸ਼ਾਂ ਵਰਗੀ ਹੀ ਦੇਸ਼ ਵਿਚ ਬਣ ਰਹੀ ਮਸ਼ੀਨਰੀ ਖਿੱਚ ਦਾ ਕੇਂਦਰ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਮੱਝਾਂ, ਗਾਵਾਂ ਦੇ ਨਸਲ ਮੁਕਾਬਲਿਆਂ ਦੇ ਜੇਤੂਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ | ਇਸ ਮੌਕੇ ਬਲਵੀਰ ਸਿੰਘ ਨਵਾਂਸ਼ਹਿਰ, ਰਾਜਪਾਲ ਸਿੰਘ ਕੁਲਾਰ, ਰਣਜੀਤ ਸਿੰਘ ਲੰਗੇਆਣਾ, ਰੇਸ਼ਮ ਸਿੰਘ ਭੁੱਲਰ ਜੀਰਾ, ਪਰਮਜੀਤ ਸਿੰਘ ਘੁਡਾਣੀ, ਸੁਖਦੇਵ ਸਿੰਘ ਬਰੌਲੀ, ਡਾ. ਜੇ.ਐੱਸ. ਪੱਟੀ, ਬਲਜਿੰਦਰ ਸਿੰਘ ਸਠਿਆਲਾ, ਸੁਖਜਿੰਦਰ ਸਿੰਘ ਘੁੰਮਣ, ਗੁਰਮੀਤ ਸਿੰਘ ਰੋਡੇ, ਕੁਲਦੀਪ ਸਿੰਘ ਸੇਰੋਂ, ਅਵਤਾਰ ਸਿੰਘ ਥਾਪਲਾ, ਸੁਖਪਾਲ ਸਿੰਘ ਵਰਪਾਲ, ਬਲਵਿੰਦਰ ਸਿੰਘ ਚੌਤਰਾ, ਸੁਖਰਾਜ ਸਿੰਘ ਗੁੜੇ, ਮਨਜੀਤ ਸਿੰਘ ਮੋਹੀ, ਗੁਰਬਖਸ਼ ਸਿੰਘ ਬਾਜੇਕੇ, ਕੁਲਦੀਪ ਸਿੰਘ ਚਾਹਲ, ਕੁਲਦੀਪ ਸਿੰਘ ਪਟਿਆਲਾ, ਨਿਰਮਲ ਸਿੰਘ ਅÏਲਖ, ਸਿਕੰਦਰ ਸਿੰਘ ਪਟਿਆਲਾ, ਅਮਰਿੰਦਰ ਸਿੰਘ ਬੱਲ, ਸੁਖਦੀਪ ਸਿੰਘ ਬਰਾੜ, ਦਰਸ਼ਨ ਸਿੰਘ ਸੌਂਦਾ, ਜਰਨੈਲ ਸਿੰਘ ਛੀਨੀਵਾਲ, ਬਲਵਿੰਦਰ ਸਿੰਘ ਰਾਣਵਾ, ਗੀਤਇੰਦਰ ਸਿੰਘ ਭੁੱਲਰ, ਸਤਵਿੰਦਰ ਸਿੰਘ ਲਾਲੀ, ਬਲਿਹਾਰ ਸਿੰਘ ਢੰਡਾ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸ਼ਰਨ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ, ਅਮਨਦੀਪ ਸਿੰਘ, ਰਾਮਪਾਲ ਚੌਧਰੀ ਅਤੇ ਹਰਪ੍ਰੀਤ ਸਿੰਘ ਮਾਂਗਟ ਆਦਿ ਹਾਜ਼ਰ ਸਨ |