16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਖੇਤ 'ਚੋਂ ਗੰਨਾ ਪੁੱਟਣ ਨੂੰ ਲੈ ਕੇ ਨੌਜਵਾਨ ਦੀ ਖੇਤ ਮਾਲਕ ਵਲੋਂ ਕੁੱਟਮਾਰ, ਇਲਾਜ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 05-02-2026
ਲਹਿਰਾ ਮੁਹੱਬਤ, 4 ਫ਼ਰਵਰੀ (ਸੁਖਪਾਲ ਸਿੰਘ ਸੁੱਖੀ)-ਬਠਿੰਡਾ ਦੇ ਲਹਿਰਾ ਮੁਹੱਬਤ ਦੇ ਨੇੜਲੇ ਪਿੰਡ ਲਹਿਰਾ ਸੌਂਧਾ ਦੇ ਦਲਿਤ ਪਰਿਵਾਰ ਦੇ ਨੌਜਵਾਨ ਦੀ ਖੇਤ 'ਚੋਂ ਗੰਨਾ ਪੁੱਟਣ ਕਰਕੇ ਖੇਤ ਮਾਲਕ ਵਲੋਂ ਕੀਤੀ ਕੁੱਟਮਾਰ ਕਾਰਨ ਏਮਜ਼ ਹਸਪਤਾਲ ਬਠਿੰਡਾ ਵਿਚ ਅੱਜ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਗੋਰਾ ਸਿੰਘ (27) ਦੇ ਪਿਤਾ ਸੁਖਦੇਵ ਸਿੰਘ ਦੇਵ (75) ਵਾਸੀ ਲਹਿਰਾ ਸੌਂਧਾ (ਬਠਿੰਡਾ) ਦਾ ਇਕਲੌਤਾ ਬੇਟਾ ਸੀ, ਜੋ ਮਜ਼ਦੂਰੀ ਕਰਕੇ ਮਾਪਿਆਂ ਦਾ ਪਾਲਣ ਪੋਸ਼ਣ ਕਰਦਾ ਸੀ | ਜਾਣਕਾਰੀ ਅਨੁਸਾਰ ਗੋਰਾ ਸਿੰਘ ਤੇ ਉਸ ਦਾ ਸਾਥੀ 2 ਫਰਵਰੀ ਨੂੰ ਬਾਅਦ ਦੁਪਹਿਰ ਪਿੰਡ ਲਹਿਰਾ ਮੁਹੱਬਤ ਵਿਖੇ ਸੜਕ 'ਤੇ ਇੱਕ ਠੇਕੇਦਾਰ ਕੋਲ ਮਜ਼ਦੂਰੀ ਕਰਦੇ ਸਮੇਂ ਨੇੜਲੇ ਖੇਤ ਵਿਚ ਗੰਨੇ ਪੱਟਣ ਲੱਗੇ ਤਾਂ ਖੇਤ ਮਾਲਕ ਵਲੋਂ ਗੋਰਾ ਸਿੰਘ ਦੀ ਕੁੱਟਮਾਰ ਕੀਤੀ ਗਈ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਰਾਮਪੁਰਾ ਲੈ ਕੇ ਗਏ, ਜਿਥੋਂ ਡਾਕਟਰਾਂ ਨੇ ਉਸ ਦੀ ਹਾਲਤ ਦੇਖ ਕੇ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕੀਤਾ | ਜਿਥੇ 3 ਫਰਵਰੀ ਦੀ ਰਾਤ ਇੱਕ ਵਜੇ ਦੇ ਕਰੀਬ ਗੋਰਾ ਸਿੰਘ ਦੀ ਮੌਤ ਹੋ ਗਈ | ਪੁਲਿਸ ਥਾਣਾ ਨਥਾਣਾ ਦੇ ਐਸ.ਐਚ.ਓ. ਅਮਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਿ੍ਤਕ ਨੌਜਵਾਨ ਦੇ ਘਰ ਪਿੰਡ ਲਹਿਰਾ ਸੋਂਧਾ ਵਿਖੇ ਪੁੱਜ ਕੇ ਕਰਵਾਈ ਕਰਦਿਆਂ ਪੀੜਤ ਪਰਿਵਾਰ ਸਮੇਤ ਮੌਕੇ 'ਤੇ ਮੌਜੂਦ ਸਾਥੀਆਂ ਦੇ ਬਿਆਨ ਦਰਜ ਕੀਤੇ | ਇਸ ਸਮੇਂ ਪਿੰਡ ਲਹਿਰਾ ਸੌਂਧਾ ਵਾਸੀਆਂ ਸਮੇਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਮਜ਼ਦੂਰ ਦੇ ਬੱਚੇ ਨੂੰ ਗੰਨਾ ਪੁੱਟਣ ਕਰਕੇ ਮੌਤ ਦੇ ਘਾਟ ਉਤਾਰ ਦੇਣਾ ਬਹੁਤ ਮੰਦਭਾਗੀ ਘਟਨਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਿਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਤਦ ਤੱਕ ਮਿ੍ਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ | ਇਸ ਮਾਮਲੇ ਸੰਬੰਧੀ ਐਸ.ਐਚ.ਓ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਬਣਦੀ ਕਾਰਵਾਈ ਕਰਨ ਲਈ ਕਥਿਤ ਦੋਸ਼ੀ ਕੁਲਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਲਹਿਰਾ ਮੁਹੱਬਤ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਿੱਖ ਯੂਨੀਵਰਸਿਟੀ ਕੋਲਕਾਤਾ ਵਿਖੇ ਤਰਲੋਚਨ ਸਿੰਘ ਦਾ ਸਨਮਾਨ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24