16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਿੱਖ ਯੂਨੀਵਰਸਿਟੀ ਕੋਲਕਾਤਾ ਵਿਖੇ ਤਰਲੋਚਨ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026
ਜਲੰਧਰ, 4 ਫਰਵਰੀ (ਜਸਪਾਲ ਸਿੰਘ)-ਸਮੁੱਚੀ ਸਿੱਖ ਕੌਮ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਕੋਲਕਾਤਾ (ਪੱਛਮੀਂ ਬੰਗਾਲ) ਵਿਖੇ ਸਿੱਖ ਯੂਨੀਵਰਸਿਟੀ ਵਲੋਂ ਉੱਚ ਵਿੱਦਿਆ ਦੇ ਖੇਤਰ 'ਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਖਾਸ ਕਰਕੇ ਘੱਟ ਗਿਣਤੀ ਭਾਈਚਾਰੇ ਦੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ 'ਚ ਯੂਨੀਵਰਸਿਟੀ ਮੋਹਰੀ ਰੋਲ ਅਦਾ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਯੂਨੀਵਰਸਿਟੀ ਵਿਖੇ ਕਰਵਾਏ ਗਏ ਇਕ ਸਨਮਾਨ ਸਮਾਗਮ ਦੌਰਾਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਲੋਂ ਸਾਇੰਸ ਤੇ ਇੰਜੀਨੀਅਰਿੰਗ ਸਮੇਤ ਸਾਰੇ ਹੀ ਪ੍ਰਮੁੱਖ ਵਿਸ਼ਿਆਂ ਦੀ ਪੜ੍ਹਾਈ ਹੀ ਨਹੀਂ ਕਰਵਾਈ ਜਾ ਰਹੀ ਹੈ, ਬਲਕਿ ਇਕ ਮੈਡੀਕਲ ਕਾਲਜ ਤੇ ਹਸਪਤਾਲ ਵੀ ਸਫ਼ਲਤਾ ਪੂਰਵਕ ਚਲਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ ਜੇ. ਆਈ. ਐਸ. (ਜੋਧ ਸਿੰਘ ਤੇ ਈਸ਼ਰ ਸਿੰਘ) ਦੇ ਨਾਂਅ ਨਾਲ ਜਾਣੀ ਜਾਂਦੀ ਹੈ | ਤਰਲੋਚਨ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਚਾਂਸਲਰ ਤਰਨਜੀਤ ਸਿੰਘ ਤੇ ਉਨ੍ਹਾਂ ਦੇ ਭਰਾ ਹਰਨਜੀਤ ਸਿੰਘ ਤੇ ਅਮਰੀਕ ਸਿੰਘ ਵਲੋਂ ਆਪਣੇ ਪਿਤਾ ਸ. ਜੋਧ ਸਿੰਘ ਦੀ ਵਿਰਾਸਤ ਨੂੰ ਬਾਖੂਬੀ ਅੱਗੇ ਵਧਾਇਆ ਜਾ ਰਿਹਾ ਹੈ | ਹਾਲਾਂਕਿ ਸ. ਜੋਧ ਸਿੰਘ ਪਾਕਿਸਤਾਨ ਤੋਂ ਇਕ ਸ਼ਰਨਾਰਥੀ ਵਜੋਂ ਪੱਛਮੀਂ ਬੰਗਾਲ 'ਚ ਆਏ ਸਨ ਅਤੇ ਉਨ੍ਹਾਂ ਆਪਣਾ ਕੈਰੀਅਰ ਇਕ ਮੱਝ ਤੋਂ ਸ਼ੁਰੂ ਕਰਕੇ ਇਕ ਵੱਡੇ ਡੇਅਰੀ ਫਾਰਮ ਵਜੋਂ ਸਥਾਪਿਤ ਕੀਤਾ | ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਲੁਧਿਆਣਾ 'ਚ ਪਸ਼ੂਆਂ ਦਾ ਇਕ ਕਾਲਜ (ਵੈਟਰਨਰੀ ਕਾਲਜ) ਵੀ ਬਣਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਤਰਨਜੀਤ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਤਰਲੋਚਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਦਾਰਾ 'ਅਜੀਤ' ਵਲੋਂ ਡੇਰਾ ਬਾਬਾ ਨਾਨਕ ਨੇੜਲੇ ਹੜ੍ਹ ਪ੍ਰਭਾਵਿਤ ਪਿੰਡ ਹਰੂਵਾਲ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਿਦਿਆਰਥੀਆ... ਅਗਲੀ ਖ਼ਬਰ ਖੇਤ 'ਚੋਂ ਗੰਨਾ ਪੁੱਟਣ ਨੂੰ ਲੈ ਕੇ ਨੌਜਵਾਨ ਦੀ ਖੇਤ ਮਾਲਕ ਵਲੋਂ ਕੁੱਟਮਾਰ, ਇਲਾਜ ਦੌਰਾਨ ਮੌਤ
Ad Position 24