17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹਰਿਆਣਾ ਸਿੱਖ ਕਤਲੇਆਮ ਦੇ ਪੀੜਤਾਂ ਨੇ ਸੰਤ ਸੀਚੇਵਾਲ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 05-02-2026
ਜਲੰਧਰ, 4 ਫਰਵਰੀ (ਜਸਪਾਲ ਸਿੰਘ)-1984 ਦੇ ਹਰਿਆਣਾ ਸਿੱਖ ਕਤਲੇਆਮ ਦੇ ਪੀੜਤਾਂ ਦੀ ਆਵਾਜ਼ ਨੂੰ ਰਾਸ਼ਟਰੀ ਪੱਧਰ 'ਤੇ ਉਭਾਰਨ ਦੇ ਉਦੇਸ਼ ਨਾਲ 'ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ 1984 ਹਰਿਆਣਾ' ਦਾ ਇੱਕ ਵਫਦ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਹੇਠ ਦਿੱਲੀ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ¢ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਕਤਲੇਆਮ ਦੇ ਪੀੜਤ ਅਜੇ ਤੱਕ ਇਨਸਾਫ਼ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 2006 'ਚ ਪੀੜਤ ਪਰਿਵਾਰਾਂ ਲਈ ਇਕ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਸਰਕਾਰੀ ਨੌਕਰੀਆਂ, ਪਲਾਟ, ਪੈਨਸ਼ਨ, ਲੋਨ ਅਤੇ ਹੋਰ ਸਹੂਲਤਾਂ ਸ਼ਾਮਿਲ ਸਨ ਪਰ ਇਹ ਪੈਕੇਜ ਪਾਸ ਹੋਣ ਦੇ ਬਾਵਜੂਦ ਵੀ ਕੇਂਦਰ ਅਤੇ ਸੂਬਾਈ ਸਰਕਾਰਾਂ ਵਲੋਂ ਅਮਲ ਵਿਚ ਨਹੀਂ ਲਿਆਂਦਾ ਗਿਆ ¢ਉਨ੍ਹਾਂ ਕਿਹਾ ਕਿ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਪੀੜਤਾਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਨਿਯੁਕਤ ਪੱਤਰ ਦੇ ਕੇ ਪੀੜਤਾਂ ਨਾਲ ਧੋਖਾ ਅਤੇ ਕੋਝਾ ਮਜ਼ਾਕ ਹੈ ¢ਇਸ ਮੌਕੇ ਰਾਮ ਸਿੰਘ ਪਟਿਆਲਾ, ਗੁਰਜੀਤ ਸਿੰਘ ਪਟÏਦੀ, ਗੁਰਦੀਪ ਸਿੰਘ ਕੁਰੂਕਸ਼ੇਤਰ, ਗੁਰਪ੍ਰੀਤ ਸਿੰਘ ਸਾਹਨੀ ਗੁੜਵਾਉ, ਕੁਲਦੀਪ ਸਿੰਘ ਸਿਰਸਾ, ਓਮਪ੍ਰਕਾਸ਼ ਜਾਟੂਥਾਨਾ ਰੇਵਾੜੀ, ਹਰਭਜਨ ਸਿੰਘ ਹਨੂੰਮਾਨਗੜ੍ਹ, ਦਰਸਨ ਸਿੰਘ ਹੇਲੀਮੰਡੀ ਆਦਿ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਪਾਰ ਸਮਝੌਤਾ ਦੇਸ਼ ਹਿੱਤ 'ਚ ਨਹੀਂ-ਡੱਲੇਵਾਲ ਅਗਲੀ ਖ਼ਬਰ ਪਾਹਵਾ ਹਸਪਤਾਲ ਹੰਬੜਾਂ ਬੇਟ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਵਰਦਾਨ-ਸੀ.ਪੀ. ਸਵਪਨ ਸ਼ਰਮਾ
Ad Position 24