17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅਮਰੀਕਾ ਵਪਾਰ ਸਮਝੌਤਾ ਦੇਸ਼ ਹਿੱਤ 'ਚ ਨਹੀਂ-ਡੱਲੇਵਾਲ

Ad Position 21
No active advertisement
ਅਜੀਤ ਡੈਸਕ 05-02-2026
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿਘ ਪੁਰਬਾ)-ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਬੋਲਦਿਆਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਲੋਕਾਂ ਲਈ ਬੇਹੱਦ ਖ਼ਤਰਨਾਕ ਹੈ | ਉਨ੍ਹਾਂ ਕਿਹਾ ਕਿ 56 ਇੰਚ ਦੀ ਛਾਤੀ ਵਾਲਿਆਂ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ | ਉਨ੍ਹਾਂ ਕਿਹਾ ਕਿ ਜੋ ਟੈਰਿਫ਼ ਘੱਟ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਉਹ ਅਸਲ ਵਿਚ ਪਹਿਲਾਂ 3.5 ਫ਼ੀਸਦੀ ਸੀ ਪਰ ਹੁਣ ਇਹ ਬਹੁਤ ਜ਼ਿਆਦਾ ਵਧਿਆ ਹੈ | ਕੇਂਦਰ ਨੇ ਇਹ ਸਮਝੌਤਾ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਕੀਤਾ ਹੈ, ਜੋ ਇਕੱਲੇ ਕਿਸਾਨਾਂ ਲਈ ਹੀ ਨਹੀਂ ਬਲਕਿ ਦੇਸ਼ ਦੇ ਹਰ ਇਕ ਬਾਸ਼ਿੰਦੇ ਲਈ ਘਾਤਕ ਹੈ | ਉਨ੍ਹਾਂ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਵਲੋਂ 7 ਫ਼ਰਵਰੀ ਤੋਂ ਜੋ ਜੰਮੂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਕਿਸਾਨ ਮਾਰਚ ਕੀਤਾ ਜਾ ਰਿਹਾ ਉਸ ਵਿਚ ਬਾਕੀ ਕਿਸਾਨ ਮੁੱਦਿਆਂ ਦੇ ਨਾਲ ਨਾਲ ਹੁਣ ਇਸ ਮੁੱਦੇ ਨੂੰ ਵੀ ਉਠਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਪਣੀ ਮਾਂ ਬੋਲੀ ਤੇ ਵਿਰਾਸਤ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ-ਗੁਰਜੋਤ ਕੌਰ ਅਗਲੀ ਖ਼ਬਰ ਹਰਿਆਣਾ ਸਿੱਖ ਕਤਲੇਆਮ ਦੇ ਪੀੜਤਾਂ ਨੇ ਸੰਤ ਸੀਚੇਵਾਲ ਨੂੰ ਸੌਂਪਿਆ ਮੰਗ ਪੱਤਰ <br/>
Ad Position 24