17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਾਜਵਾ ਵਲੋਂ ਮੁੱਖ ਮੰਤਰੀ ਦੀ ਟਿੱਪਣੀ ਦੀ ਆਲੋਚਨਾ

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਬੰਧੀ ਕੀਤੀ ਟਿੱਪਣੀ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਖੜੇ੍ਹ ਕੀਤੇ ਹਨ | ਉਨ੍ਹਾਂ ਲਿਖਿਆ ਕਿ ਪੰਜਾਬੀ ਸਦਾ ਹੀ ਆਪਣੇ ਗੁਰੂਆਂ, ਪੀਰ-ਪੈਗੰਬਰਾਂ, ਸਾਧੂ-ਸੰਤਾਂ ਅਤੇ ਮਹਾਂਪੁਰਸ਼ਾਂ ਦਾ ਸਤਿਕਾਰ ਕਰਦੇ ਆਏ ਹਨ | ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਸਮੂਹ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਹੋਰ ਉਹ ਆਗੂ ਜੋ ਡੇਰਾ ਬਿਆਸ ਦੇ ਪ੍ਰੇਰੋਕ ਅਤੇ ਪ੍ਰੇਮੀ ਹਨ, ਨੂੰ ਪੁੱਛਣਾ ਚਾਹੁੰਦਾ ਹਾਂ ਕਿ ਇਹ ਉਨ੍ਹਾਂ ਦੀ ਪਾਰਟੀ ਦੀ ਅਧਿਕਾਰਕ ਲਾਈਨ ਹੈ ਜਾਂ ਸਿਰਫ਼ ਭਗਵੰਤ ਮਾਨ ਦਾ ਨਿੱਜੀ ਵਿਚਾਰ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਮੁੱਖ ਮੰਤਰੀ ਦੇ ਅਹੁਦੇ 'ਤੇ ਬੈਠੇ ਕਿਸੇ ਵੀ ਆਗੂ ਨੂੰ ਸ਼ੋਭਾ ਨਹੀਂ ਦਿੰਦੀਆਂ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ-ਰਜਿੰਦਰ ਸਿੰਘ ਡੱਲਾ ਅਗਲੀ ਖ਼ਬਰ ਪਿੰਡ 'ਚ ਹੀ ਵਿਆਹ ਕਰਵਾਉਣ ਦਾ ਮਸਲਾ ਪਹੁੰਚਿਆ ਮਹਿਲਾ ਕਮਿਸ਼ਨ ਦੇ ਦਰਬਾਰ
Ad Position 24