ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਨਿਆਂਪਾਲਿਕਾ 'ਤੇ ਸਮਾਜ ਦਾ ਭਰੋਸਾ ਹੋਰ ਵੀ ਵੱਧ ਗਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਕਰੋ ਗਲੋਬਲ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਡੱਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਆਵਾਜ਼ ਨੂੰ ਬੰਦ ਕਰਵਾਉਣ ਲਈ ਉਨ੍ਹਾਂ 'ਤੇ ਝੂਠੇ ਮੁਕੱਦਮੇ ਦਰਜ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕੀਤਾ ਸੀ, ਕਿਉਂਕਿ ਉਹ ਪੰਜਾਬ ਦੇ ਹਿੱਤਾਂ ਦੀ ਲੜਾਈ ਤੇ ਪੰਜਾਬ ਦੇ ਵਿਕਾਸ ਦੀ ਲੜਾਈ ਅੱਗੇ ਹੋ ਕੇ ਲੜਦੇ ਸਨ ਅਤੇ ਸੱਚ ਕਹਿਣ ਦੀ ਜ਼ੁਰਅਤ ਰੱਖਦੇ ਸਨ, ਜਿਸ ਨੂੰ ਸਰਕਾਰ ਬਰਦਾਸ਼ਤ ਨਹੀਂ ਕਰਦੀ ਸੀ, ਜਿਸ ਕਾਰਨ ਉਨ੍ਹਾਂ ਨੇ ਪਹਿਲਾਂ ਉਨ੍ਹਾਂ 'ਤੇ ਨਸ਼ਾ ਤਸਕਰੀ ਤੇ ਫਿਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰਵਾਇਆ ਸੀ ਅਤੇ ਹੁਣ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਦਿੱਤੇ ਜਾਣ ਨਾਲ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਮਜੀਠੀਆ ਸੰਬੰਧੀ ਇਹ ਇਕ ਚੰਗਾ ਫ਼ੈਸਲਾ ਹੈ, ਜਿਸ ਨਾਲ ਨਿਰਪੱਖ ਨਿਆਂ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ |