17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੀ ਜ਼ਮੀਨ ਧੋਖਾਧੜੀ ਨਾਲ ਵੇਚਣ ਵਾਲਾ ਮੈਨੇਜਰ ਮੁਅੱਤਲ

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਸੈਕਟਰ 101/ਏ ਆਈ. ਟੀ. ਸਿਟੀ ਮੁਹਾਲੀ ਨੇੜਲੇ ਪਿੰਡ ਸੈਣੀਮਾਜਰਾ 'ਚ ਪੈਂਦੀ 1 ਵਿੱਘਾ, 6 ਵਿਸਵੇ, 10 ਵਿਸਬਾਸੀਆਂ ਜ਼ਮੀਨ ਨੂੰ ਧੋਖਾਧੜੀ ਕਰਕੇ ਵੇਚਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੰਧਿਤ ਜ਼ਮੀਨ ਵੇਚਣ ਵਾਲੇ ਮੈਨੇਜਰ ਰਜਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ | ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ 'ਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮਾਮਲੇ ਵਿਚ ਵਧੇਰੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ 'ਤੇ ਆਧਾਰਿਤ ਇਕ ਕਮੇਟੀ ਬਣਾਈ ਗਈ ਹੈ ਅਤੇ ਮੈਨੇਜਰ ਵਲੋਂ ਕਰਵਾਈ ਗਈ ਰਜਿਸਟਰੀ ਨੂੰ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਮੀਤ ਸਕੱਤਰ ਲਖਬੀਰ ਸਿੰਘ, ਜਸਕਰਨ ਸਿੰਘ, ਰਣਜੀਤ ਸਿੰਘ ਜਲੰਧਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਪਾਰਕਾਂ ਦੀ ਸੁੰਦਰਤਾ ਦਾ ਮਿਲੇਗਾ ਅਨੰਦ ਅਗਲੀ ਖ਼ਬਰ ਦੇਸ਼ ਭਰ 'ਚ ਸੜਕੀ ਆਵਾਜਾਈ ਬੇਲਗ਼ਾਮ
Ad Position 24