17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅੰਮਿ੍ਤਸਰ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਪਾਰਕਾਂ ਦੀ ਸੁੰਦਰਤਾ ਦਾ ਮਿਲੇਗਾ ਅਨੰਦ

Ad Position 21
No active advertisement
ਅਜੀਤ ਡੈਸਕ 05-02-2026
ਰਾਜਾਸਾਂਸੀ, 4 ਫ਼ਰਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅਥਾਰਟੀ ਵਲੋਂ ਪਾਰਕਾਂ ਦੇ ਸੁੰਦਰੀਕਰਨ ਤੇ ਨਵੀਨੀਕਰਨ ਦੀ ਮੰਗ ਨੂੰ ਪੂਰਾ ਕਰਨ ਲਈ ਅੱਜ ਰਾਜਾਸਾਂਸੀ ਹਵਾਈ ਅੱਡਾ ਵਿਖੇ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ ਤੇ ਕਾਰ ਸੇਵਾ ਸੰਪਰਦਾ ਬਾਬਾ ਭੂਰੀ ਵਾਲਿਆਂ ਵਲੋਂ ਪੁਰਾਣੀਆਂ ਪਾਰਕਾਂ ਦਾ ਸੁੰਦਰੀਕਰਨ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਦੀ ਸ਼ੁਰੂਆਤ ਅੱਜ ਹਵਾਈ ਅੱਡੇ ਦੇ ਡਾਇਰੈਕਟਰ, ਅਧਿਕਾਰੀਆਂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰਪਾਲ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਭਜਨ ਸਿੰਘ ਵਕਤਾ, ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ ਅਤੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ ਸਮੇਤ ਹੋਰ ਪੁੱਜੀਆਂ ਸੰਗਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਪਲਾਹ ਸਾਹਿਬ ਦੇ ਗ੍ਰੰਥੀ ਭਾਈ ਦਿਲਬਾਗ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ | ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਕਤ ਹਵਾਈ ਅੱਡੇ ਦੇ ਡਾਇਰੈਕਟਰ ਭੁਪਿੰਦਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੇਨਤੀ ਕੀਤੀ ਗਈ ਸੀ ਕਿ ਹਵਾਈ ਅੱਡੇ ਨੇੜੇ ਬਣੀਆਂ ਪਾਰਕਾਂ ਦੀ ਮੁੜ ਨਵੇਂ ਸਿਰਿਓਾ ਉਸਾਰੀ ਕਰਕੇ ਇਨ੍ਹਾਂ ਪਾਰਕਾਂ ਦਾ ਨਵੀਨੀਕਰਨ ਤੇ ਸੁੰਦਰੀਕਰਨ ਕੀਤਾ ਜਾਵੇ, ਜਿਸ ਤਹਿਤ ਇਹ ਸੇਵਾ ਸੰਪਰਦਾ ਬਾਬਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ ਅਤੇ ਇਸ ਸੇਵਾ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਸੁਖਜਿੰਦਰ ਸਿੰਘ ਐਕਸੀਅਨ, ਜਤਿੰਦਰ ਸਿੰਘ ਐਕਸੀਅਨ, ਸ਼ਮਸ਼ੇਰ ਸਿੰਘ, ਸੁਖਬੀਰ ਸਿੰਘ (ਦੋਵੇਂ ਜੇ. ਈ.), ਸੰਦੀਪ ਸਿੰਘ ਇੰਚਾਰਜ ਏਅਰ ਪੋਰਟ, ਰਣਧੀਰ ਸਿੰਘ ਪ੍ਰਧਾਨ, ਭਗਵੰਤ ਸਿੰਘ ਸਕੱਤਰ, ਵਰੁਣ ਪ੍ਰਤਾਪ ਸਿੰਘ, ਤਿਲਕ ਰਾਜ ਮੈਨੇਜਰ ਏਅਰਪੋਰਟ, ਡੀ. ਜੀ. ਐੱਨ. ਸਿਵਲ ਕਟਾਰੀਆ, ਇਮੀਗ੍ਰੇਸ਼ਨ ਅਫ਼ਸਰ ਸੰਜੀਵ, ਗੁਰਦੁਆਰਾ ਸੰਤਸਰ ਹਵਾਈ ਅੱਡਾ ਦੇ ਮੀਤ ਗ੍ਰੰਥੀ ਰਾਜਵਿੰਦਰ ਸਿੰਘ ਤੇ ਹੋਰ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਜੈ ਪਾਲ ਸਿੰਘ ਬੰਗਾ 10 ਮੈਂਬਰੀ ਉੱਚ ਪੱਧਰੀ ਵਫ਼ਦ ਨਾਲ ਪਹੁੰਚੇ ਲਾਰਕਾਨਾ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੀ ਜ਼ਮੀਨ ਧੋਖਾਧੜੀ ਨਾਲ ਵੇਚਣ ਵਾਲਾ ਮੈਨੇਜਰ ਮੁਅੱਤਲ
Ad Position 24