18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦਿਨ ਦੇ ਵੱਧ ਰਹੇ ਤਾਪਮਾਨ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡਾ. ਗੁਰਮੇਲ ਸਿੰਘ <br/>

Ad Position 21
No active advertisement
ਅਜੀਤ ਡੈਸਕ 05-02-2026
ਚੰਡੀਗੜ੍ਹ, 4 ਫਰਵਰੀ (ਸੁਖਵਿੰਦਰ ਸਿੰਘ ਸ਼ਾਨ)-ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਦਿਨ ਦਾ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਪਹੁੰਚਣ ਸੰਬੰਧੀ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਗੁਰਮੇਲ ਸਿੰਘ ਦਾ ਕਹਿਣਾ ਹੈ ਤਾਪਮਾਨ ਵੱਧਣਾ ਚਿੰਤਾ ਦਾ ਵਿਸ਼ਾ ਜ਼ਰੂਰ ਹੈ ਪਰ ਸੂਬੇ ਦੇ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ | ਉਨ੍ਹਾਂ ਕਿਹਾ ਕਿ ਵੱਧ ਰਿਹਾ ਤਾਪਮਾਨ ਕਣਕ ਅਤੇ ਤੇਲ ਬੀਜ ਫ਼ਸਲਾਂ ਦੇ ਦਾਣੇ ਨੂੰ ਜ਼ਰੂਰ ਪ੍ਰਭਾਵਿਤ ਕਰ ਸਕਦਾ ਸੀ ਪਰ ਪਿਛਲੇ ਦਿਨਾਂ ਦੌਰਾਨ ਮੀਂਹ ਪੈਣ ਕਾਰਨ ਧਰਤੀ ਵਿਚ ਲੋੜੀਂਦੀ ਨਮੀ ਮੌਜੂਦ ਹੈ | ਡਾ. ਗੁਰਮੇਲ ਸਿੰਘ ਦਾ ਕਹਿਣਾ ਹੈ ਅਜੇ ਰਾਤਾਂ ਅਤੇ ਸਵੇਰ ਸ਼ਾਮ ਠੰਢੇ ਚੱਲ ਰਹੇ ਹਨ | ਇਸ ਸਥਿਤੀ ਵਿਚ ਦਿਨ ਦਾ ਤਾਪਮਾਨ ਵੱਧਣ ਦਾ ਫ਼ਸਲਾਂ 'ਤੇ ਪ੍ਰਤੀਕੂਲ ਪ੍ਰਭਾਵ ਨਹੀਂ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ 'ਚ ਬਣੇ ਜੰਗਲ ਰਾਜ ਵਿਰੁੱਧ ਰੈਲੀ 6 ਨੂੰ-ਡੈਨੀ ਬੰਡਾਲਾ, ਡਿੰਪਾ <br/> ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24