22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸਿੱਖਿਅਤ ਕਰਨ ਲਈ ਦਿੱਲੀ ਸੱਦਿਆ

Ad Position 21
No active advertisement
ਅਜੀਤ ਡੈਸਕ 06-02-2026
ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਕਾਂਗਰਸ ਨੇ ਦੇਸ਼ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀ ਨੂੰ ਮੁੱਖ ਰੱਖਦਿਆਂ ਨਵ-ਨਿਯੁਕਤ ਕੀਤੇ ਗਏ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸਿੱਖਿਅਤ ਕਰਨ ਲਈ ਦਿੱਲੀ ਸੱਦਿਆ ਹੈ | ਇਸ ਸੰਬੰਧੀ 10 ਫ਼ਰਵਰੀ ਨੂੰ ਇੰਦਰਾ ਭਵਨ ਕਾਂਗਰਸ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਵੇਗੀ | ਮੀਟਿੰਗ ਦੀ ਵਿਸ਼ੇਸ਼ ਗੱਲ ਇਹ ਹੈ ਕਿ ਰਾਹੁਲ ਗਾਂਧੀ ਇਕੱਲੇ ਇਕੱਲੇ ਪ੍ਰਧਾਨ ਨੂੰ 15 ਤੋਂ 20 ਮਿੰਟ ਮੁਲਾਕਾਤ ਕਰਕੇ ਸੰਬੰਧਿਤ ਜ਼ਿਲ੍ਹੇ ਦੀ ਜਾਣਕਾਰੀ ਅਤੇ ਸੰਬੰਧਿਤ ਆਗੂਆਂ ਦੇ 'ਵਰਕ ਕਲਚਰ' ਤੋਂ ਜਾਣੂ ਹੋਣਗੇ | ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਲ ਇੰਡੀਆ ਕਾਂਗਰਸ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਵਿੰਦਰ ਕੁਮਾਰ ਡਾਲਮੀ ਵੀ ਮੌਜੂਦ ਰਹਿਣਗੇ | ਇਹ ਪਹਿਲਾ ਮੌਕਾ ਹੈ ਕਿ ਜਦੋਂ ਰਾਹੁਲ ਗਾਂਧੀ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਯੁਕਤ ਰੂਪ ਵਿਚ ਦਿੱਲੀ ਸੱਦਿਆ ਹੈ | ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਹੁਣ ਤੋਂ ਵੀ ਪੂਰੀ ਦਿਲਚਸਪੀ ਲੈ ਰਹੀ ਹੈ | ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਪਾਰਟੀ ਨੇ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਵਫ਼ਦ ਵਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਗੁਰੂ ਘਰਾਂ ਦੀਆਂ ਕੀਮਤੀ ਜ਼ਮੀਨਾਂ ਕੌਡੀਆਂ ਦੇ ਭਾਅ ਵੇਚਣ ਵਾਲਿਆਂ ਖ਼ਿਲਾਫ ਅਪਰਾਧਿਕ ਮਾਮਲੇ ਦਰਜ ਕਰਾਵੇ...
Ad Position 24