22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕੈਨੇਡੀਅਨ ਵਫ਼ਦ ਵਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 06-02-2026

ਚੰਡੀਗੜ੍ਹ, 5 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਕੈਨੇਡਾ ਦੇ ਇਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ | 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸੰਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ | ਉਨ੍ਹਾਂ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸੰਬੰਧਾਂ ਦੇ ਵਿਭਾਗ ਵਿਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਹਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਿਲ ਸਨ | ਮੀਟਿੰਗ ਦੌਰਾਨ 'ਇਨਵੈਸਟ ਪੰਜਾਬ' ਦੇ ਅਧਿਕਾਰੀਆਂ ਨੇ ਸੂਬੇ ਵਿਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਤਿ੍ਤ ਪੇਸ਼ਕਾਰੀ ਦਿੱਤੀ | ਇਕ ਵੀਡੀਓ ਅਤੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਵਫ਼ਦ ਨੂੰ ਪੰਜਾਬ ਦੇ ਉਦਯੋਗਿਕ ਢਾਂਚੇ ਅਤੇ ਸੂਬਾ ਸਰਕਾਰ ਵਲੋਂ 'ਈਜ਼ ਆਫ ਡੂਇੰਗ ਬਿਜ਼ਨਸ' (ਕਾਰੋਬਾਰ ਕਰਨ ਦੀ ਸੌਖ) ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ | ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ, ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ ਅਤੇ ਅਸੀਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਪਹੁੰਚ ਦੀ ਸ਼ਲਾਘਾਯੋਗ ਹੈ | ਇਸ ਮੌਕੇ ਖ਼ਜ਼ਾਨਾ ਮੰਤਰੀ ਦੇ ਨਾਲ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਮਲ ਕੌਰ ਉਰਫ਼ ਕਮਲ ਭਾਬੀ ਦੀ ਹੱਤਿਆ 'ਚ ਲੋੜੀਂਦਾ ਰਣਜੀਤ ਸਿੰਘ ਗਿ੍ਫ਼ਤਾਰ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸਿੱਖਿਅਤ ਕਰਨ ਲਈ ਦਿੱਲੀ ਸੱਦਿਆ
Ad Position 24