22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਡੇਅਰੀ ਉਤਪਾਦਾਂ ਤੇ ਖੇਤੀ ਖੇਤਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਰਿਹਾ–ਬਲੀਏਵਾਲ <br/>

Ad Position 21
No active advertisement
ਅਜੀਤ ਡੈਸਕ 06-02-2026

ਚੰਡੀਗੜ੍ਹ, 5 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਕਿਸਾਨਾਂ ਨੂੰ ਕਰ ਮੁਕਤ ਵਪਾਰ ਸਮਝੌਤੇ ਦੇ ਨਾਂਅ 'ਤੇ ਗੁੰਮਰਾਹ ਕਰਨ ਦੇ ਦੋਸ਼ ਲਗਾਉਂਦਿਆਂ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਾ ਤਾਂ ਡੇਅਰੀ ਉਤਪਾਦਾਂ ਨਾਲ ਅਤੇ ਨਾ ਹੀ ਖੇਤੀਬਾੜੀ ਖੇਤਰ ਨਾਲ ਸੰਬੰਧਿਤ ਕੋਈ ਸਮਝੌਤਾ ਹਾਲੇ ਤੱਕ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਵਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਕੇ ਸੂਬੇ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਬਲੀਏਵਾਲ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਵਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪ੍ਰਸਤਾਵਿਤ ਕਰ ਮੁਕਤ ਵਪਾਰ ਸਮਝੌਤੇ ਨਾਲ ਪੰਜਾਬ ਦੀ ਕਿਸਾਨੀ ਅਤੇ ਡੇਅਰੀ ਫਾਰਮਿੰਗ ਨੂੰ ਨੁਕਸਾਨ ਹੋਵੇਗਾ, ਜਦਕਿ ਅਸਲ ਵਿਚ ਅਜੇ ਤੱਕ ਇਸ ਸੰਬੰਧੀ ਕੋਈ ਅੰਤਿਮ ਤਜਵੀਜ਼ ਤਿਆਰ ਹੀ ਨਹੀਂ ਹੋਈ ਹੈ | ਉਨ੍ਹਾਂ ਆਮ ਆਦਮੀ ਪਾਰਟੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਕਾਪੀ ਮੌਜੂਦ ਹੈ, ਤਾਂ ਉਹ ਉਸ ਨੂੰ ਜਨਤਕ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ 2.76 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ 'ਤੇ ਪ੍ਰਚਾਰ ਦੀ ਘਾਟ ਪਈ ਭਾਰੀ ਅਗਲੀ ਖ਼ਬਰ 'ਆਪ' ਵਲੋਂ ਸੂਬਾ, ਜ਼ਿਲ੍ਹਾ ਤੇ ਹਲਕਾ ਪੱਧਰ 'ਤੇ ਮਹੱਤਵਪੂਰਨ ਸੰਗਠਨਾਤਮਿਕ ਨਿਯੁਕਤੀਆਂ ਦਾ ਐਲਾਨ
Ad Position 24