22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

22 ਫਰਵਰੀ ਨੂੰ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ-ਐਸ.ਕੇ.ਐਮ. <br/>

Ad Position 21
No active advertisement
ਅਜੀਤ ਡੈਸਕ 06-02-2026

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਅÏਰਤ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਡਾਕਟਰ ਦਰਸ਼ਨ ਪਾਲ ਅਤੇ ਬੂਟਾ ਸਿੰਘ ਬੁਰਜ ਗਿੱਲ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਐਲਾਨ ਕੀਤਾ ਗਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਬਿਜਲੀ ਸੋਧ ਬਿੱਲ ਖ਼ਿਲਾਫ਼ ਪੰਜਾਬ ਸਰਕਾਰ ਨੇ ਅੱਜ ਤੱਕ ਬਿਆਨ ਜਾਰੀ ਨਹੀਂ ਕੀਤਾ ਹੈ, ਸਗੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ, ਮਜ਼ਦੂਰਾਂ ਮੁਲਾਜ਼ਮਾਂ ਦੇ ਘੋਲਾਂ ਦੀ ਅਣਦੇਖੀ ਕਰਨ ਅਤੇ ਸੰਘਰਸ਼ੀ ਲੋਕਾਂ ਤੇ ਜਬਰ ਕਰਨ ਦੇ ਰਾਹ ਪਈ ਹੋਈ ਹੈ | ਇਸ ਲਈ ਸਾਰੇ ਜ਼ਿਲਿ੍ਹਆਂ ਵਿਚ 22 ਫਰਵਰੀ ਨੂੰ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ 11 ਵਜੇ ਤੋਂ ਤਿੰਨ ਵਜੇ ਤੱਕ ਧਰਨੇ ਦਿੱਤੇ ਜਾਣਗੇ | ਆਗੂਆਂ ਕਿਹਾ ਕਿ ਜੇਕਰ ਬਿਜਲੀ ਸੋਧ ਬਿੱਲ ਸੰਸਦ 'ਚ ਪੇਸ਼ ਕੀਤਾ ਗਿਆ ਤਾਂ ਅਗਲੇ ਦਿਨ ਕਾਲਾ ਦਿਨ ਮਨਾਇਆ ਜਾਵੇਗਾ | ਜੇਕਰ ਬੀਜ ਬਿੱਲ ਪਹਿਲਾਂ ਪੇਸ਼ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਾਲਾ ਦਿਨ ਮਨਾਵੇਗਾ, ਜਿਸ ਵਿਚ 11 ਵਜੇ ਤੋਂ 4 ਵਜੇ ਤੱਕ ਸਾਰੇ ਪੰਜਾਬ ਦੇ ਟੋਲ ਪਲਾਜ਼ਾ ਫਰੀ ਕੀਤੇ ਜਾਣਗੇ, ਜਿਸ ਜ਼ਿਲ੍ਹੇ ਵਿਚ ਕੋਈ ਟੋਲ ਨਹੀਂ ਹੋਵੇਗਾ, ਉਥੇ ਕੇਂਦਰ ਸਰਕਾਰ ਦੇ ਕਿਸੇ ਅਦਾਰੇ ਅੱਗੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਇਹ ਵੀ ਕਿਹਾ ਕਿ 12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੀਤੀ ਜਾ ਰਹੀ ਹੜਤਾਲ ਦਾ ਸਾਰੀਆਂ ਜਥੇਬੰਦੀਆਂ ਵਲੋਂ ਡਟਵਾਂ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਵਿਸ਼ੇਸ਼ ਇਕੱਤਰਤਾ ਵਿਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਹਰਭਜਨ ਸਿੰਘ ਬੁੱਟਰ, ਡਾਕਟਰ ਸਤਨਾਮ ਸਿੰਘ ਅਜਨਾਲਾ, ਹਰਵਿੰਦਰ ਸਿੰਘ ਬੱਲੋ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਰਾਜੂ ਅÏਲਖ ਤੋਂ ਇਲਾਵਾ ਗੁਰਦਰਸ਼ਨ ਸਿੰਘ ਖਾਸਪੁਰ, ਰਜਿੰਦਰ ਕੁਮਾਰ, ਜਸਵਿੰਦਰ ਸਿੰਘ, ਬਲਿਹਾਰ ਸਿੰਘ, ਗੁਲਜਾਰ ਸਿੰਘ ਗੋਰੀਆ, ਲਛਮਣ ਸਿੰਘ ਸੇਵੇਵਾਲਾ, ਹਰਜਿੰਦਰ ਸਿੰਘ, ਹਰਦੀਪ ਸਿੰਘ ਟੋਡਰਪੁਰ, ਧਰਮਵੀਰ ਹਰੀਗੜ੍ਹ, ਕਸ਼ਮੀਰ ਸਿੰਘ ਘੁੱਗਸ਼ੋਰ, ਅਵਤਾਰ ਸਿੰਘ ਤਾਰੀ, ਰੇਸ਼ਮ ਸਿੰਘ ਖੇਮੂਆਣਾ, ਨਿਰਮਲ ਕੁਮਾਰ ਨਾਭਾ, ਗੋਬਿੰਦ ਸਿੰਘ ਛਾਜਲੀ, ਸੁਖਵਿੰਦਰ ਸਿੰਘ ਦੁੱਮਣਾ, ਪ੍ਰਕਾਸ਼ ਸਿੰਘ ਪਾਸ਼ਾ, ਸੁਰਿੰਦਰ ਸਿੰਘ ਲਾਹੌਰੀਆ ਨੇ ਜਿੱਥੇ ਸ਼ਮੂਲੀਅਤ ਕੀਤੀ ਉੱਥੇ ਇਸ ਮੀਟਿੰਗ ਵਿਚ ਰਣਜੀਤ ਸਿੰਘ ਢਿੱਲੋਂ, ਡਾਕਟਰ ਧੰਨਾ ਮੱਲ ਗੋਇਲ, ਹਰਪ੍ਰੀਤ ਸਿੰਘ ਫਰੀਦਕੋਟ, ਸੇਵਾ ਸਿੰਘ, ਸੱਤਪਾਲ ਸਿੰਘ ਬਨੂੜ, ਤਸਵੀਰ ਸਿੰਘ ਲੰਬੜਦਾਰ, ਪਰਮਜੀਤ ਰਣਬਾ, ਇੰਦਰਪਾਲ ਸਿੰਘ, ਇੰਜ: ਦਵਿੰਦਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ, ਹਾਕਮ ਸਿੰਘ ਧਨੇਠਾ, ਰਮਨਦੀਪ ਸਿੰਘ, ਜਗਪਾਲ ਸਿੰਘ ਊਧਾ, ਰਣਜੀਤ ਸਿੰਘ ਖੜੋਲਾ, ਪਵਨਦੀਪ ਸਿੰਘ, ਪੁਸ਼ਪਿੰਦਰ, ਨਮਿਤਾ, ਸਤਨਾਮ ਸਿੰਘ, ਵੀਨਾ ਜੰਮੂ, ਜੋਰਾਵਰ ਸਿੰਘ, ਲੱਖਾ ਸਿੰਘ, ਗੁਰਬਖਸ਼ ਸਿੰਘ, ਗੁਰਨਾਮ ਸਿੰਘ ਭੀਖੀ,ਪ੍ਰਦੀਪ ਮੁਸਾਹਿਬ, ਜਗਤਾਰ ਸਿੰਘ ਕਾਲਾ ਝਾੜ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਜ਼ਦੂਰ ਅਤੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰੋ. ਦਵਿੰਦਰ ਸਿੰਘ ਧਾਲੀਵਾਲ ਬੱਲੂਆਣਾ ਹਲਕੇ ਤੋਂ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਅਗਲੇ ਦਿਨਾਂ ਦੌਰਾਨ ਚੱਲ ਸਕਦੀਆਂ ਹਨ ਤੇਜ਼ ਹਵਾਵਾਂ <br/>
Ad Position 24