22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੱਛਮੀ ਬੰਗਾਲ 'ਚ ਐਸ.ਆਈ.ਆਰ. ਗਣਨਾ ਪੜਾਅ ਦੌਰਾਨ ਹਿੰਸਾ ਹੋਈ-ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਦੱਸਿਆ

Ad Position 21
No active advertisement
ਅਜੀਤ ਡੈਸਕ 06-02-2026
ਨਵੀਂ ਦਿੱਲੀ, 5 ਫਰਵਰੀ (ਪੀ.ਟੀ.ਆਈ.)-ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਪੱਛਮੀ ਬੰਗਾਲ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਦੇ ਗਣਨਾ ਪੜਾਅ ਵਿਚ ਚੋਣ ਅਧਿਕਾਰੀਆਂ ਵਿਰੁੱਧ ਹਿੰਸਾ, ਧਮਕੀ ਅਤੇ ਰੁਕਾਵਟ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ | ਆਪਣੇ ਹਲਫ਼ਨਾਮੇ ਵਿਚ, ਚੋਣ ਪੈਨਲ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾਵਾਂ ਦੂਜੇ ਰਾਜਾਂ ਵਿਚ ਗਣਨਾ ਪੜਾਅ ਦੇ ਵਿਰੁੱਧ ਸਨ | ਇਸ ਨੇ ਕਿਹਾ ਕਿ 2025 ਦੀਆਂ ਵੋਟਰ ਸੂਚੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਹੀਂ ਵਰਤਿਆ ਜਾ ਸਕਦਾ ਕਿਉਂਕਿ ਐਸ.ਆਈ.ਆਰ. ਗਣਨਾ ਦੌਰਾਨ 58 ਲੱਖ ਤੋਂ ਵੱਧ ਗੈਰਹਾਜ਼ਰ, ਮਿ੍ਤਕ ਅਤੇ ਸ਼ਿਫਟ ਹੋਏ ਵੋਟਰਾਂ ਦੀ ਪਛਾਣ ਕੀਤੀ ਗਈ ਸੀ ਤੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੁਆਰਾ ਲਗਭਗ 1.51 ਕਰੋੜ ਨੋਟਿਸ ਜਾਰੀ ਕੀਤੇ ਜਾ ਰਹੇ ਸਨ | ਹਲਫ਼ਨਾਮੇ ਦੇ ਅਨੁਸਾਰ, ਸਥਾਨਕ ਪੁਲਿਸ ਅਧਿਕਾਰੀਆਂ ਦੁਆਰਾ ਬੀ.ਐਲ.ਓ. ਦੁਆਰਾ ਕੀਤੀਆਂ ਸ਼ਿਕਾਇਤਾਂ 'ਤੇ ਕੇਸ ਦਰਜ ਕਰਨ ਵਿਚ ਵਿਆਪਕ ਝਿਜਕ ਸੀ, ਅਤੇ ਕੁਝ ਐਫ.ਆਈ.ਆਰ. ਜਿਲ੍ਹਾ ਚੋਣ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਹੀ ਦਰਜ ਕੀਤੀਆਂ ਗਈਆਂ ਸਨ | ਇਸ ਵਿਚ ਕਿਹਾ ਗਿਆ ਹੈ ਕਿ ਰਾਜ ਨੇ ਐਫ.ਆਈ.ਆਰ. ਦਰਜ ਕਰਨ ਅਤੇ ਅਨੁਸ਼ਾਸਨੀ ਕਾਰਵਾਈ ਬਾਰੇ ਈ.ਸੀ. ਨਿਰਦੇਸ਼ਾਂ ਦੀ ਪਾਲਣਾ ਕਰਨ ਵਿਚ ਜਾਣਬੁੱਝ ਕੇ ਅਣਗਹਿਲੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜੀਵਨ ਬੀਮਾ ਨਿਗਮ ਨੇ ਹਾਸਿਲ ਕੀਤੀਆਂ ਵੱਡੀਆਂ ਪ੍ਰਾਪਤੀਆਂ <br/> ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾਤਮ ਨਗਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ
Ad Position 24