ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ)-ਚੋਣ ਰਣਨੀਤੀਕਾਰ ਤੋਂ ਸਿਆਸਤਦਾਨ ਬਣੇ ਪ੍ਰਸ਼ਾਂਤ ਕਿਸ਼ੋਰ ਦੀ ਜਨ ਸੂਰਜ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਹੈ¢ ਇਸ ਪਟੀਸ਼ਨ ਵਿਚ ਪਿਛਲੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 10,000 ਰੁਪਏ ਸਿੱਧੇ ਟਰਾਂਸਫ਼ਰ ਕਰਨ 'ਤੇ ਸਵਾਲ ਉਠਾਏ ਗਏ ਹਨ¢ ਪਾਰਟੀ ਨੇ ਅਦਾਲਤ ਵਿਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਬਿਹਾਰ ਚੋਣਾਂ ਵਿਚ ਗੈਰ-ਕਾਨੂੰਨੀ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ¢ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਸਹਿਮਤ ਹੋ ਗਿਆ ਹੈ¢ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਵਲੋਂ ਸ਼ੁੱਕਰਵਾਰ 6 ਫਰਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ¢ ਜਨ ਸੂਰਜ ਪਾਰਟੀ ਵਲੋਂ ਸੰਵਿਧਾਨ ਦੀ ਧਾਰਾ 32 ਤਹਿਤ ਦਾਇਰ ਕੀਤੀ ਗਈ ਰਿੱਟ ਪਟੀਸ਼ਨ ਵਿਚ, ਇਹ ਐਲਾਨ ਕਰਨ ਦੀ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਤਹਿਤ ਨਵੇਂ ਲਾਭਪਾਤਰੀਆਂ ਨੂੰ ਸ਼ਾਮਿਲ ਕਰਨਾ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ, ਉਨ੍ਹਾਂ ਨੂੰ ਭੁਗਤਾਨ ਕਰਨਾ ਗੈਰ-ਕਾਨੂੰਨੀ ਸੀ ਅਤੇ ਸੰਵਿਧਾਨ ਦੀਆਂ ਧਾਰਾਵਾਂ 14, 21, 112, 202 ਅਤੇ 324 ਦੀ ਘੋਰ ਉਲੰਘਣਾ ਸੀ ¢ ਪਾਰਟੀ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੌਰਾਨ ਰਾਜ ਵਿਚ ਮਹਿਲਾ ਵੋਟਰਾਂ ਨੂੰ 10,000 ਰੁਪਏ ਦੇ ਕਥਿਤ ਸਿੱਧੇ ਟਰਾਂਸਫ਼ਰ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਹੈ¢