ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੇ ਸਰਨਾ ਭਰਾਵਾਂ ਅਤੇ ਸੁਖਬੀਰ ਸਿੰਘ ਬਾਦਲ 'ਤੇ ਸਵਾਲ ਚੁੱਕੇ ਹਨ¢ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਾਅਵਾ ਕੀਤਾ ਕਿ ਇੰਝ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਵਿਚ ਭਾਜਪਾ ਨਾਲ ਗੱਠਜੋੜ ਦੀ ਗੱਲ ਸਿਰੇ ਨਾ ਚੜ੍ਹਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਵਿੰਦਰ ਸਿੰਘ ਸਰਨਾ ਨੂੰ ਗੱਠਜੋੜ ਦੀ ਗੱਲ ਕਰਨ ਵਾਸਤੇ ਰਾਹੁਲ ਗਾਂਧੀ ਕੋਲ ਭੇਜਿਆ ਹੈ ¢ ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ, ਹਰਵਿੰਦਰ ਸਿੰਘ ਸਰਨਾ, ਉਨ੍ਹਾਂ ਦੇ ਕਹਿਣ 'ਤੇ ਰਾਹੁਲ ਨੂੰ ਮਿਲਣ ਗਏ ਸੀ ਜਾਂ ਨਹੀਂ? ਉਨ੍ਹਾਂ ਕਿਹਾ ਕਿ ਅਸੀਂ ਅਕਾਲ ਤਖ਼ਤ ਨੂੰ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਗੰਭੀਰਤਾ ਦੇ ਮੱਦੇਨਜ਼ਰ ਸਰਨਾ ਭਰਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ¢ ਇੱਥੇ ਦੱਸਣਯੋਗ ਹੈ ਕਿ ਦਿੱਲੀ ਕਾਂਗਰਸ ਵੱਲੋਂ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਦੱਸਿਆ ਗਿਆ ਹੈ ਕਿ ਹਰਵਿੰਦਰ ਸਿੰਘ ਸਰਨਾ ਨੇ ਰਾਹੁਲ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿਚ ਹੋ ਰਹੀਆਂ ਭਾਰੀ ਬੇਨਿਯਮੀਆਂ ਅਤੇ ਭਿ੍ਸ਼ਟਾਚਾਰ ਦੇ ਮੁੱਦੇ ਨੂੰ ਸੰਸਦ ਵਿਚ ਚੁੱਕਿਆ ਜਾਵੇ ¢
ਹਰਵਿੰਦਰ ਸਿੰਘ ਸਰਨਾ ਰਾਹੀਂ ਕਾਂਗਰਸ ਨਾਲ ਗੱਠਜੋੜ ਦੀ ਕੋਸ਼ਿਸ਼ 'ਚ ਜੁਟਿਆ ਹੈ ਸ਼੍ਰੋਮਣੀ ਅਕਾਲੀ ਦਲ ਕਾਲਕਾ ਤੇ ਕਾਹਲੋਂ ਨੇ ਸੁਖਬੀਰ ਕੋਲੋਂ ਮੰਗਿਆ ਸਪੱਸ਼ਟੀਕਰਨ <br/>
ਅਜੀਤ ਡੈਸਕ
06-02-2026