22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਾਰਤ ਵਲੋਂ ਹਮਲਾਵਰ ਮਨਸੂਬਿਆਂ ਨੂੰ ਤਿਆਗਣ 'ਤੇ ਹੀ ਹੋ ਸਕਦੀ ਦੱਖਣੀ ਏਸ਼ੀਆ 'ਚ ਸ਼ਾਂਤੀ ਸਥਾਪਿਤ-ਸ਼ਾਹਬਾਜ਼ ਸ਼ਰੀਫ਼

Ad Position 21
No active advertisement
ਅਜੀਤ ਡੈਸਕ 06-02-2026

ਅੰਮਿ੍ਤਸਰ, 5 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੇ ਮੁਜ਼ੱਫਰਾਬਾਦ ਦੀ ਵਿਧਾਨ ਸਭਾ ਵਿਚ ਸੰਬੋਧਨ ਦੌਰਾਨ ਦੋਸ਼ ਲਗਾਇਆ ਕਿ ਭਾਰਤ ਪਾਕਿ 'ਚ ਅੱਤਵਾਦ ਫ਼ੈਲਾਅ ਰਿਹਾ ਹੈ | ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਲੋਂ ਆਪਣੇ ਹਮਲਾਵਰ ਮਨਸੂਬਿਆਂ ਨੂੰ ਤਿਆਗਣ 'ਤੇ ਹੀ ਦੱਖਣੀ ਏਸ਼ੀਆ ਵਿਚ ਟਿਕਾਊ ਸ਼ਾਂਤੀ ਸਥਾਪਿਤ ਹੋ ਸਕਦੀ ਹੈ | ਉਨ੍ਹਾਂ ਵੱਖ-ਵੱਖ ਭਾਰਤੀ ਫ਼ੌਜੀ ਮੁਕਾਬਲਿਆਂ ਦੌਰਾਨ ਮਾਰੇ ਗਏ ਹਥਿਆਰਬੰਦ ਕਸ਼ਮੀਰੀ ਵੱਖਵਾਦੀਆਂ ਬਾਰੇ ਕਿਹਾ ਕਿ ਉਨ੍ਹਾਂ ਕਸ਼ਮੀਰੀਆਂ ਦੀ ਮੌਤ ਵਿਅਰਥ ਨਹੀਂ ਜਾਵੇਗੀ ਅਤੇ ਪਾਕਿ ਭਾਰਤੀ ਕਸ਼ਮੀਰ 'ਚ ਆਪਣੀ ਦਖ਼ਲਅੰਦਾਜ਼ੀ ਹਮੇਸ਼ਾ ਜਾਰੀ ਰੱਖੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਤਿਹਾਸ ਦਰਸਾਉਂਦਾ ਹੈ ਕਿ ਕਸ਼ਮੀਰੀ ਆਪਣੇ ਬੱਚਿਆਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ | ਉਨ੍ਹਾਂ ਪਾਕਿ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਇਦੇ ਆਜ਼ਮ ਨੇ ਕਸ਼ਮੀਰ ਨੂੰ 'ਪਾਕਿਸਤਾਨ ਦੀ ਸਾਹ ਰਗ' ਕਿਹਾ ਸੀ | ਉਨ੍ਹਾਂ ਇਹ ਧਮਕੀ ਵੀ ਦਿੱਤੀ ਕਿ ਪਾਕਿ ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਰਹਿਣ ਦੇਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿ ਦੇ ਚੀਫ਼ ਆਫ਼ ਆਰਮੀ ਸਟਾਫ਼ ਅਤੇ ਚੀਫ਼ ਆਫ਼ ਡਿਫੈਂਸ ਫੋਰਸਿਜ਼ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਦੀ ਅਗਵਾਈ ਹੇਠ ਕਸ਼ਮੀਰ ਦੇ ਉਦੇਸ਼ ਨੂੰ ਵਿਸ਼ਵ ਪੱਧਰ 'ਤੇ ਮੁੜ ਸੁਰਜੀਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਇਮਰਾਨ ਖ਼ਾਨ ਨਾਲ ਮਿਲਣ ਦੀ ਉਨ੍ਹਾਂ ਦੇ ਪੁੱਤਰਾਂ ਨੂੰ ਨਹੀਂ ਦਿੱਤੀ ਜਾ ਰਹੀ ਮਨਜ਼ੂਰੀ <br/> ਅਗਲੀ ਖ਼ਬਰ ਮੋਦੀ ਸਰਕਾਰ 'ਚ ਕਿਸਾਨਾਂ ਦੇ ਹਿੱਤ ਪ੍ਰਮੁੱਖ-ਸਤਨਾਮ ਸਿੰਘ ਸੰਧੂ ਰਾਜ ਸਭਾ 'ਚ ਕੀਤਾ ਸੰਬੋਧਨ <br/>
Ad Position 24