22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਇਮਰਾਨ ਖ਼ਾਨ ਨਾਲ ਮਿਲਣ ਦੀ ਉਨ੍ਹਾਂ ਦੇ ਪੁੱਤਰਾਂ ਨੂੰ ਨਹੀਂ ਦਿੱਤੀ ਜਾ ਰਹੀ ਮਨਜ਼ੂਰੀ <br/>

Ad Position 21
No active advertisement
ਅਜੀਤ ਡੈਸਕ 06-02-2026

ਅੰਮਿ੍ਤਸਰ, 5 ਫਰਵਰੀ (ਸੁਰਿੰਦਰ ਕੋਛੜ)-ਜੇਲ੍ਹ 'ਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਦੇ ਪੁੱਤਰ ਕਾਸਿਮ ਖ਼ਾਨ ਨੇ ਦੋਸ਼ ਲਗਾਇਆ ਹੈ ਕਿ ਉਹ ਅਤੇ ਉਸ ਦਾ ਭਰਾ ਸੁਲੇਮਾਨ ਖ਼ਾਨ ਆਪਣੇ ਪਿਤਾ ਨੂੰ ਮਿਲਣ ਲਈ ਪਾਕਿ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੀਆਂ ਵੀਜ਼ਾ ਅਰਜ਼ੀਆਂ 'ਤੇ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ | ਕਾਸਿਮ ਨੇ ਕਿਹਾ ਕਿ ਇਕ ਕੈਦੀ ਨੂੰ ਡਾਕਟਰੀ ਇਲਾਜ ਦੇਣ ਤੋਂ ਇਨਕਾਰ ਕਰਨਾ ਜ਼ੁਲਮ ਹੈ ਅਤੇ ਪਿਤਾ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਮਿਲਣ ਤੋਂ ਰੋਕਣਾ ਸਮੂਹਿਕ ਸਜ਼ਾ ਦੇ ਬਰਾਬਰ ਹੈ | ਕਾਸਿਮ ਨੇ ਕਿਹਾ ਕਿ ਕਈ ਅਦਾਲਤੀ ਆਦੇਸ਼ਾਂ ਦੇ ਬਾਵਜੂਦ ਇਮਰਾਨ ਖ਼ਾਨ ਨੂੰ ਬੁਨਿਆਦੀ ਅਧਿਕਾਰਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਇਮਰਾਨ ਖ਼ਾਨ ਦੇ ਪੁੱਤਰ ਕਾਸਿਮ ਅਤੇ ਸੁਲੇਮਾਨ ਮੌਜੂਦਾ ਸਮੇਂ ਆਪਣੀ ਮਾਂ ਜੇਮਿਮਾ ਗੋਲਡਸਮਿਥ ਨਾਲ ਬਿ੍ਟੇਨ 'ਚ ਰਹਿ ਰਹੇ ਸਨ |

Ad Position 22
No active advertisement
ਪਿਛਲੀ ਖ਼ਬਰ ਵੱਡਾ ਘੱਲੂਘਾਰਾ ਕੁੱਪ ਰੋਹੀੜਾ ਵਿਖੇ 35000 ਸਿੰਘ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ ਸਮਾਪਤ ਬੀਬੀ ਸਤਵੰਤ ਕੌਰ ਚ... ਅਗਲੀ ਖ਼ਬਰ ਭਾਰਤ ਵਲੋਂ ਹਮਲਾਵਰ ਮਨਸੂਬਿਆਂ ਨੂੰ ਤਿਆਗਣ 'ਤੇ ਹੀ ਹੋ ਸਕਦੀ ਦੱਖਣੀ ਏਸ਼ੀਆ 'ਚ ਸ਼ਾਂਤੀ ਸਥਾਪਿਤ-ਸ਼ਾਹਬਾਜ਼ ਸ਼ਰੀਫ਼
Ad Position 24