ਅਮਰਕੋਟ, 5 ਫਰਵਰੀ (ਭੱਟੀ)-ਤਰਨ ਤਾਰਨ ਦੇ ਖੇਮਕਰਨ ਹਲਕੇ ਦੇ ਪਿੰਡ ਚੀਮਾ ਖ਼ੁਰਦ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਸਾਬਕਾ ਫ਼ੌਜੀ ਦੀ ਦਿਨ-ਦਿਹਾੜੇ ਬੜੀ ਬੇਰਹਿਮੀ ਨਾਲ ਪਿੰਡ ਦੇ ਮੁਹਤਬਰ ਵਿਅਕਤੀਆਂ ਵਲੋਂ ਹੱਤਿਆ ਕਰ ਦੇਣ ਦੀ ਖ਼ਬਰ ਹੈ। ਮ੍ਰਿਤਕ ਫ਼ੌਜ ਤੋਂ ਕੁਝ ਸਮਾਂ ਪਹਿਲਾ ਹੀ ਸੇਵਾਮੁਕਤ ਹੋ ਕੇ ਪਿੰਡ ਆਇਆ ਸੀ। ਮ੍ਰਿਤਕ ਸਾਬਕਾ ਫ਼ੌਜੀ ਦੀਆਂ ਦੋ ਧੀਆਂ ਹਨ। ਮ੍ਰਿਤਕ ਦੀ ਪਤਨੀ ਅਤੇ ਭਰਾ ਨੇ ਦੱਸਿਆ ਕਿ ਪਿੰਡ ਦੇ ਆਮ ਆਦਮੀ ਪਾਰਟੀ ਦੇ ਮੁਹਤਬਰ ਤੇ ਉਸ ਦੇ ਸਾਥੀਆਂ ਨੇ ਕਿਰਚ ਮਾਰ ਕੇ ਗੁਰਮੇਜ ਸਿੰਘ (36) ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸਾਬਕਾ ਸਰਪੰਚ ਸ਼ਰਨਜੀਤ ਸਿੰਘ ਤੇ ਉਸ ਦੇ ਸਾਥੀਆਂ ਨੇ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪਰਿਵਾਰਕ ਮੈਂਬਰਾਂ ਦੱਸਿਆ ਕਿ ਗੁਰਮੇਜ ਸਿੰਘ ਜੋ ਕਿ ਫ਼ੌਜ ਵਿਚੋਂ ਨੌਕਰੀ ਕਰਕੇ ਵਾਪਸ ਆਇਆ ਸੀ ਅੱਜ ਆਪਣੇ ਪਿੰਡ ਵਿਚ ਖੜਾ ਸੀ ਤਾਂ ਉਸ ਨਾਲ ਰੰਜਿਸ਼ ਰੱਖਣ ਵਾਲੇ ਲੋਕਾਂ ਨੇ ਉਸ ਨੂੰ ਘੇਰ ਕੇ ਉਸ ਦੀ ਹੱਤਿਆ ਕਰ ਦਿੱਤੀ। ਡੀ.ਐੱਸ.ਪੀ. ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮੁਲਜਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਸਾਬਕਾ ਫ਼ੌਜੀ ਦੀ ਸਾਬਕਾ ਸਰਪੰਚ ਵਲੋਂ ਹੱਤਿਆ
ਅਜੀਤ ਡੈਸਕ
06-02-2026