ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਸਵੈ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐਸ.ਐਸ.ਪੀ.) ਅੰਮਿ੍ਤਸਰ ਤੋਂ ਰਿਪੋਰਟ ਤਲਬ ਕੀਤੀ ਹੈ | ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮਿ੍ਤਸਰ ਵਿਚ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਇਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਗਾਇਆ ਗਿਆ ਸੀ, ਜਿਥੇ ਕਿ ਇਕ ਪੁਲਿਸ ਅਧਿਕਾਰੀ ਵਲੋਂ ਧਰਨਾਕਾਰੀਆਂ ਖ਼ਿਲਾਫ਼ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸੋਸ਼ਲ ਮੀਡੀਆ ਅਤੇ ਪਿ੍ੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ | ਉਨ੍ਹਾਂ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਇਸ ਸੰਬੰਧੀ 10 ਫਰਵਰੀ, 2026 ਨੂੰ ਐੱਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸੰਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ |