23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੰਜਾਬ ਤੇ ਹਰਿਆਣਾ 'ਚ ਬਦਲਣ ਲੱਗਾ ਮੌਸਮ ਦਾ ਮਿਜ਼ਾਜ <br/>

Ad Position 21
No active advertisement
ਅਜੀਤ ਡੈਸਕ 06-02-2026
ਅੰਮਿ੍ਤਸਰ/ਚੰਡੀਗੜ੍ਹ, 5 ਫਰਵਰੀ (ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਅਤੇ ਹਰਿਆਣਾ 'ਚ ਤਾਪਮਾਨ ਦੇ ਵਾਧੇ ਨਾਲ ਮੌਸਮ ਦਾ ਮਿਜ਼ਾਜ ਬਦਲਣ ਲੱਗ ਪਿਆ ਹੈ | ਆਉਣ ਵਾਲੇ ਦਿਨਾਂ 'ਚ ਮੌਸਮ ਵਿਭਾਗ ਵਲੋਂ ਧੁੰਦ ਨੂੰ ਲੈ ਕੇ ਕੋਈ ਚਿਤਵਾਨੀ ਨਹੀਂ ਹੈ ਅਤੇ ਇਸ ਦੇ ਨਾਲ ਹੀ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ | ਪੰਜਾਬ ਦੇ ਫਰੀਦਕੋਟ ਇਲਾਕੇ ਵਿਚ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਰੂਪਨਗਰ 'ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ | ਇਸ ਦੌਰਾਨ ਹਰਿਆਣਾ ਦੇ ਮਹੇਂਦਰਗੜ੍ਹ ਅਤੇ ਭਵਾਨੀ 'ਚ ਰਾਤ ਦੇ ਸਮੇਂ ਘੱਟ-ਘੱਟ ਤਾਮਪਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸ ਦੇ ਨਾਲ ਹੀ ਦਿਨ ਦੇ ਸਮੇਂ ਫਰੀਦਾਬਾਦ 'ਚ ਵੱਧ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ | ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਮੌਸਮ ਖੁਸ਼ਕ ਰਹੇਗਾ, ਜਿਸ ਨਾਲ ਦਿਨ ਅਤੇ ਰਾਤ ਦਾ ਤਾਪਮਾਨ ਹੋਰ ਵੀ ਵੱਧ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡਾ ਡਰੋਨ ਦੀ ਹਲਚਲ ਉਪਰੰਤ ਇੱਕ ਘੰਟਾ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਲਈ ਅਹਿਮ ਸਾਬਿਤ ਹੋਵੇਗਾ ਮਹੀਨਾ 'ਫਰਵਰੀ'
Ad Position 24