ਨਵੀਂ ਦਿੱਲੀ, 5 ਫਰਵਰੀ (ਪੀ. ਟੀ. ਆਈ.)-ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਵੀਰਵਾਰ ਨੂੰ ਪੰਜਾਬ ਦੇ ਡੀ.ਜੀ.ਪੀ. ਨੂੰ 'ਆਪ' ਨੇਤਾ ਆਤਿਸ਼ੀ ਦੇ ਨਕਲੀ ਵੀਡੀਓ 'ਤੇ ਐਫ.ਆਈ.ਆਰ. ਦਰਜ ਕਰਨ ਵਿਚ ਰਾਜ ਦੇ ਪੁਲਿਸ ਅਧਿਕਾਰੀਆਂ ਦੇ ਵਿਵਹਾਰ ਬਾਰੇ ਲਿਖਤੀ ਜਵਾਬ ਦੇਣ ਦੇ ਨਿਰਦੇਸ਼ ਦਿੱਤੇ | ਕਮੇਟੀ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਤੋਂ ਵੀ ਜਵਾਬ ਮੰਗੇ ਹਨ | ਇਹ ਫੈਸਲਾ ਇੱਕ ਦਿਨ ਬਾਅਦ ਆਇਆ ਹੈ ਜਦੋਂ ਵਿਧਾਨ ਸਭਾ ਨੇ ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਵਿਰੁੱਧ ਵਿਸ਼ੇਸ਼ ਅਧਿਕਾਰ ਜਾਂਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ |