24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਨਸ਼ਾ ਛੁਡਾਊ ਦਵਾਈਆਂ ਦੇ ਨਿਯਮਾਂ 'ਚ ਢਿੱਲ ਦੇਣ 'ਤੇ ਹਾਈ ਕੋਰਟ ਸਖ਼ਤ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ <br/>

Ad Position 21
No active advertisement
ਅਜੀਤ ਡੈਸਕ 06-02-2026
ਚੰਡੀਗੜ੍ਹ, 5 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਨਸ਼ਾ ਛੁਡਾਊ ਕੇਂਦਰਾਂ ਦੀ ਆੜ 'ਚ ਬਹੁਤ ਜ਼ਿਆਦਾ ਨਸ਼ੇ ਦੀ ਲਤ ਵਾਲੀਆਂ ਦਵਾਈਆਂ ਦੀ ਵੰਡ ਨਾਲ ਜੁੜੇ ਮਾਮਲੇ 'ਚ ਨਿਯਮਾਂ 'ਚ ਵਾਰ-ਵਾਰ ਢਿੱਲ ਦਿੱਤੇ ਜਾਣ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ | ਇਸ ਸੰਬੰਧ 'ਚ ਦਾਇਰ ਜਨਹਿਤ ਪਟੀਸ਼ਨ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰਦੇ ਹੋਏ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਮਨੋਰੋਗ ਦਵਾਈਆਂ ਦੀ ਬੇਕਾਬੂ ਵਿਕਰੀ ਨਾ ਸਿਰਫ਼ ਕਾਨੂੰਨ ਵਿਵਸਥਾ, ਬਲਕਿ ਸਮਾਜ ਅਤੇ ਨੌਜਵਾਨਾਂ ਦੇ ਭਵਿੱਖ ਲਈ ਵੀ ਗੰਭੀਰ ਖ਼ਤਰਾ ਬਣ ਸਕਦੀ ਹੈ | ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਡਵੀਜ਼ਨ ਬੈਂਚ ਦੇ ਸਾਹਮਣੇ ਆਇਆ | ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਪਹਿਲਾਂ ਤੋ ਪਾਸ ਅਦਾਲਤੀ ਹੁਕਮਾਂ ਅਤੇ ਮਾਹਿਰ ਸੰਸਥਾਵਾਂ ਦੀਆਂ ਸਿਫ਼ਾਰਸ਼ਾਂ ਨੂੰ ਅਣਗੌਲਿਆਂ ਕਰਨ ਦੇ ਮਕਸਦ ਨਾਲ ਨਸ਼ੀਲੇ ਪਦਾਰਥ ਤੇ ਮਨੋਵਿਕਾਰਕ ਦਵਾਈਆਂ ਐਕਟ ਦੇ ਤਹਿਤ ਬਣਾਏ ਗਏ ਨਿਯਮਾਂ ਨੂੰ ਵਾਰ-ਵਾਰ ਸੋਧਿਆ ਜਾ ਰਿਹਾ ਹੈ | ਮੁੱਢਲੀ ਸੁਣਵਾਈ ਦੌਰਾਨ ਡਵੀਜ਼ਨ ਬੈਂਚ ਨੇ ਸਵੀਕਾਰ ਕੀਤਾ ਕਿ ਉਠਾਏ ਗਏ ਮੁੱਦੇ ਗੰਭੀਰ, ਸੰਵੇਦਨਸ਼ੀਲ ਅਤੇ ਵਿਆਪਕ ਜਨਤਕ ਹਿੱਤ ਨਾਲ ਜੁੜੇ ਹਨ, ਜਿਨ੍ਹਾਂ ਲਈ ਕੇਂਦਰ ਅਤੇ ਸੂਬਾ ਸਰਕਾਰ ਦਾ ਸਪੱਸ਼ਟ ਰੁਖ਼ ਸਾਹਮਣੇ ਆਉਣਾ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ 30 ਤੋਂ ਵੱਧ ਨੈਸ਼ਨਲ ਹਾਈਵੇਅ ਪ੍ਰੋਜੈਕਟ ਮਿਥੇ ਸਮੇਂ ਤੋਂ ਪਿੱਛੇ-4 ਵੱਡੇ ਪ੍ਰੋਜੈਕਟ ਰੁਕੇ ਸੰਤ ਸੀਚੇਵਾਲ ਵਲ... ਅਗਲੀ ਖ਼ਬਰ ਪੰਜ ਤੇਜਸ ਜੈੱਟ ਹਵਾਈ ਫ਼ੌਜ ਨੂੰ ਸੌਂਪਣ ਲਈ ਤਿਆਰ-ਐਚ.ਏ.ਐਲ. <br/>
Ad Position 24