24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪ੍ਰਸ਼ਾਂਤ ਕਿਸ਼ੋਰ ਵਲੋਂ ਬਿਹਾਰ ਚੋਣਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ

Ad Position 21
No active advertisement
ਅਜੀਤ ਡੈਸਕ 06-02-2026

ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ) -ਚੋਣ ਰਣਨੀਤੀਕਾਰ ਤੋਂ ਸਿਆਸਤਦਾਨ ਬਣੇ ਪ੍ਰਸ਼ਾਂਤ ਕਿਸ਼ੋਰ ਦੀ ਜਨ ਸੂਰਜ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਪਿਛਲੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 10,000 ਰੁਪਏ ਸਿੱਧੇ ਟਰਾਂਸਫ਼ਰ ਕਰਨ 'ਤੇ ਸਵਾਲ ਉਠਾਏ ਗਏ ਹਨ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਸਹਿਮਤ ਹੋ ਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਵਲੋਂ ਸ਼ੁੱਕਰਵਾਰ 6 ਫਰਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਵਲੋਂ ਸਾਂਝ ਰਾਹਤ ਕੇਂਦਰ ਦਾ ਉਦਘਾਟਨ ਅਗਲੀ ਖ਼ਬਰ ਸੇਵਾ ਮਿਸ਼ਨ ਨੂਰਪੁਰ ਬੇਦੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਰੀਜ਼ਾਂ ਨੂੰ ਦਵਾਈਆਂ ਭੇਟ <br/>
Ad Position 24