28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਜੀਠੀਆ ਅੱਜ ਮੁਹਾਲੀ ਅਦਾਲਤ 'ਚ ਹੋਣਗੇ ਪੇਸ਼ <br/>

Ad Position 21
No active advertisement
ਅਜੀਤ ਡੈਸਕ 07-02-2026
ਐੱਸ. ਏ. ਐੱਸ. ਨਗਰ, 6 ਫਰਵਰੀ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੇਸ ਦੀ 7 ਫਰਵਰੀ ਨੂੰ ਮੁਹਾਲੀ ਅਦਾਲਤ ਵਿਚ ਸੁਣਵਾਈ ਹੋਵੇਗੀ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਕਰੀਬ 7 ਮਹੀਨਿਆਂ ਬਾਅਦ ਰਿਹਾਅ ਕੀਤਾ ਗਿਆ ਸੀ | ਅਦਾਲਤ ਵਿਚ ਏ. ਡੀ. ਜੀ. ਪੀ. ਜੇਲ੍ਹਾਂ ਅਰੁਣਪਾਲ ਸਿੰਘ ਵਲੋਂ ਮਜੀਠੀਆ ਦੇ ਜੇਲ੍ਹ ਵਿਚ ਰਹਿੰਦੇ ਸਮੇਂ ਸੁਰੱਖਿਆ ਸੰਬੰਧੀ ਉਠੇ ਸਵਾਲਾਂ ਨੂੰ ਲੈ ਕੇ ਹਲਫ਼ਨਾਮਾ ਦਾਖ਼ਲ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਮਜੀਠੀਆ ਦੀ ਜੇਲ੍ਹ ਸੁਰੱਖਿਆ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਗੰਭੀਰ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ, ਹਾਲਾਂਕਿ ਹੁਣ ਜੇਲ੍ਹ ਤੋਂ ਰਿਹਾਈ ਹੋਣ ਕਾਰਨ ਇਸ ਮਾਮਲੇ ਦੀ ਕਾਰਵਾਈ ਅੱਗੇ ਵਧਣ ਦੀ ਪੂਰੀ ਸੰਭਾਵਨਾ ਬਣ ਗਈ ਹੈ | ਇਸੇ ਮਾਮਲੇ ਨਾਲ ਜੁੜੇ ਹੋਏ ਪਹਿਲਾਂ ਗਵਾਹ ਬਣਾਏ ਗਏ ਅਤੇ ਬਾਅਦ 'ਚ ਮੁਲਜ਼ਮ ਵਜੋਂ ਗਿ੍ਫ਼ਤਾਰ ਕੀਤੇ ਗਏ ਹਰਪ੍ਰੀਤ ਸਿੰਘ ਗੁਲਾਟੀ ਦੀ ਜ਼ਮਾਨਤ ਅਰਜ਼ੀ 'ਤੇ ਵੀ 7 ਫਰਵਰੀ ਨੂੰ ਹੀ ਮੁਹਾਲੀ ਅਦਾਲਤ ਵਿਖੇ ਸੁਣਵਾਈ ਕੀਤੀ ਜਾਣੀ ਹੈ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਪੱਕਾ ਮੋਰਚਾ ਲਗਾਉਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪਾਂ ਸੜਕਾਂ 'ਤੇ ਟਰੱਕ ਤੇ ਬੈਰੀਅਰ ਲਗਾ ਕੇ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਅÏਰਤ ਗਿ੍ਫ਼ਤਾਰ
Ad Position 24