28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਓ.ਟੀ.ਐਸ. ਸਕੀਮ ਦਾ ਲਾਭ ਲੈਣ ਲਈ ਆਖ਼ਰੀ ਮਿਤੀ 31 ਮਾਰਚ ਤੱਕ ਵਧਾਈ <br/>

Ad Position 21
No active advertisement
ਅਜੀਤ ਡੈਸਕ 07-02-2026
ਚੰਡੀਗੜ੍ਹ, 6 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ 'ਯਕਮੁਸ਼ਤ ਨਿਬੇੜਾ ਸਕੀਮ, 2025' (ਓ.ਟੀ.ਐਸ.-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ, ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ | ਉਦਯੋਗਿਕ ਜਥੇਬੰਦੀਆਂ ਦੇ ਸੁਝਾਵਾਂ ਪ੍ਰਤੀ ਸਰਕਾਰ ਦੇ ਹੁੰਗਾਰੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਦੀ ਆਖਰੀ ਮਿਤੀ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱਤੀ ਗਈ ਹੈ | ਚੀਮਾ ਨੇ ਦੱਸਿਆ ਕਿ 1 ਅਕਤੂਬਰ, 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਸਕੀਮ ਮੂਲ ਟੈਕਸ ਵਿਚ ਵੀ ਸਲੈਬ ਅਨੁਸਾਰ ਵੱਡੀ ਛੋਟ ਪ੍ਰਦਾਨ ਕਰਦੀ ਹੈ | ਉਨ੍ਹਾਂ ਕਿਹਾ ਕਿ 1 ਕਰੋੜ ਰੁਪਏ ਤੱਕ ਦੇ ਬਕਾਏ ਲਈ 50 ਫ਼ੀਸਦੀ ਛੋਟ, 1 ਕਰੋੜ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ 25 ਫ਼ੀਸਦੀ ਛੋਟ ਅਤੇ 25 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਲਈ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਰਕਾਰੀ ਅਨਾਜ ਏਜੰਸੀਆਂ ਨੂੰ ਛੱਡ ਕੇ ਬਾਕੀ ਸਾਰੇ ਕਰਦਾਤਾ ਸਟੇਟ ਟੈਕਸ ਦੇ ਸਹਾਇਕ ਕਮਿਸ਼ਨਰ (ਏ.ਸੀ.ਐਸ.ਟੀ.) ਦੇ ਦਫ਼ਤਰ ਵਿਚ ਫਾਰਮ ਓ.ਟੀ.ਐਸ.-01 ਜਮ੍ਹਾਂ ਕਰਵਾ ਕੇ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਆਉਣ ਵਾਲੇ ਦਿਨਾਂ ਵਿਚ ਮੌਸਮ ਰਹੇਗਾ ਖੁਸ਼ਕ ਅਗਲੀ ਖ਼ਬਰ ਪਾਣੀਆਂ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਸ਼ੁਰੂ ਕੀਤੀ ਜਾਗਰੂਕਤਾ ਮੁ...
Ad Position 24