28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ 'ਚ ਆਉਣ ਵਾਲੇ ਦਿਨਾਂ ਵਿਚ ਮੌਸਮ ਰਹੇਗਾ ਖੁਸ਼ਕ

Ad Position 21
No active advertisement
ਅਜੀਤ ਡੈਸਕ 07-02-2026
ਅੰਮਿ੍ਤਸਰ, 6 ਫ਼ਰਵਰੀ (ਹਰਮਿੰਦਰ ਸਿੰਘ)-ਪੰਜਾਬ ਤੇ ਹਰਿਆਣਾ 'ਚ ਧੁੰਦ ਦਾ ਪ੍ਰਭਾਵ ਘੱਟਣ ਅਤੇ ਦਿਨ ਦੇ ਸਮੇਂ ਤਿੱਖੀ ਧੱਪ ਕਾਰਨ ਮੌਸਮ 'ਚ ਤਬਦੀਲੀ ਆਈ ਹੈ | ਦਿਨ ਗਰਮ ਅਤੇ ਰਾਤਾਂ ਠੰਢੀਆਂ ਹਨ | ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ 'ਚ ਦੋਵਾਂ ਸੂਬਿਆਂ 'ਚ ਧੁੰਦ ਨੂੰ ਲੈ ਕੇ ਕੋਈ ਚਿਤਾਵਨੀ ਨਹੀਂ ਹੈ | ਇਸ ਦੇ ਨਾਲ ਅਗਲੇ ਇਕ ਹਫ਼ਤੇ ਤੱਕ ਇਥੇ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਤਾਪਮਾਨ ਹੋਰ ਵੱਧ ਸਕਦਾ ਹੈ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਇਲਾਕੇ ਸਭ ਤੋਂ ਠੰਢੇ ਰਹੇ, ਜਿਥੇ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸੇ ਤਰ੍ਹਾਂ ਦਿਨ ਦੇ ਸਮੇਂ ਪੰਜਾਬ ਬਠਿੰਡਾ ਸਭ ਤੋਂ ਗਰਮ ਰਿਹਾ, ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 24.8 ਦਰਜ ਕੀਤਾ ਗਿਆ | ਇਸ ਦੌਰਾਨ ਹੀ ਹਰਿਆਣਾ ਦੇ ਮਹੇਂਦਰਗੜ੍ਹ ਦੀ ਰਾਤ ਸਭ ਤੋਂ ਠੰਢੀ ਰਹੀ, ਜਿਥੇ ਰਾਤ ਤੇ ਸਮੇਂ ਘੱਟ ਤੋਂ ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਦਿਨ ਦੇ ਸਮੇਂ ਫਰੀਦਾਬਾਦ ਜਿਥੇ ਵੱਧ ਤੋਂ ਵੱਧ ਤਾਪਮਾਨ 24.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਸੂਬੇ 'ਚ ਸਭ ਤੋਂ ਵੱਧ ਹੈ |

Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਕੌਰ ਨੂੰ ਸ਼ੈਲਟਰ ਹੋਮ ਤੋਂ ਰਿਹਾਅ ਕਰਨ ਦਾ ਫ਼ੈਸਲਾ ਵੀਜ਼ਾ ਪ੍ਰਕਿਰਿਆ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ-ਐਡਵੋਕ... ਅਗਲੀ ਖ਼ਬਰ ਓ.ਟੀ.ਐਸ. ਸਕੀਮ ਦਾ ਲਾਭ ਲੈਣ ਲਈ ਆਖ਼ਰੀ ਮਿਤੀ 31 ਮਾਰਚ ਤੱਕ ਵਧਾਈ <br/>
Ad Position 24