28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਰਬਜੀਤ ਕੌਰ ਨੂੰ ਸ਼ੈਲਟਰ ਹੋਮ ਤੋਂ ਰਿਹਾਅ ਕਰਨ ਦਾ ਫ਼ੈਸਲਾ ਵੀਜ਼ਾ ਪ੍ਰਕਿਰਿਆ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ-ਐਡਵੋਕੇਟ ਸੰਧੂ <br/>

Ad Position 21
No active advertisement
ਅਜੀਤ ਡੈਸਕ 07-02-2026
ਅੰਮਿ੍ਤਸਰ, 6 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਨੇ ਭਾਰਤੀ ਔਰਤ ਸਰਬਜੀਤ ਕੌਰ ਨੂੰ ਲਾਹੌਰ ਸਥਿਤ ਮਹਿਲਾ ਸ਼ੈਲਟਰ ਹੋਮ (ਦਾਰ-ਉਲ-ਅਮਨ) ਤੋਂ ਉਦੋਂ ਤੱਕ ਰਿਹਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ, ਜਦੋਂ ਤੱਕ ਪਾਕਿ ਦੇ ਕਾਨੂੰਨ ਅਨੁਸਾਰ ਉਸ ਦੀ ਵੀਜ਼ਾ ਪ੍ਰਕਿਰਿਆ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਹੋ ਜਾਂਦੀਆਂ | ਸਰਬਜੀਤ ਕੌਰ ਤੋਂ ਧਰਮ ਪਰਿਵਰਤਨ ਕਰਕੇ ਨੂਰ ਫ਼ਾਤਿਮਾ ਬਣੀ ਭਾਰਤੀ ਔਰਤ ਨੂੰ ਵਾਪਸ ਭੇਜਣ ਲਈ ਲਾਹੌਰ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਅਲੀ ਚੰਗੇਜ਼ੀ ਸੰਧੂ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਜ ਭਲਾਈ ਅਤੇ ਬੈਤ-ਉਲ-ਮਾਲ ਵਿਭਾਗ ਦੇ ਸੈਕਸ਼ਨ ਅਫ਼ਸਰ ਸੰਸਥਾਵਾਂ ਜਮਸ਼ੈਦ ਗੁਲਜ਼ਾਰ ਵਲੋਂ 4 ਫਰਵਰੀ ਨੂੰ ਇਸ ਬਾਰੇ ਇਕ ਪੱਤਰ ਲਹਿੰਦੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜ ਕੇ ਸਰਬਜੀਤ ਕੌਰ ਨੂੰ ਦੇਸ਼ ਨਿਕਾਲਾ ਦੇਣ ਦੇ ਮਾਮਲੇ 'ਤੇ ਆਪਣਾ ਰੁਖ਼ ਸਪਸ਼ਟ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ | ਐਡਵੋਕੇਟ ਸੰਧੂ ਨੇ ਦੱਸਿਆ ਕਿ ਗ੍ਰਹਿ ਅਤੇ ਨਾਰਕੋਟਿਕਸ ਕੰਟਰੋਲ ਮੰਤਰਾਲੇ ਨੇ ਸਰਬਜੀਤ ਕੌਰ ਨੂੰ ਦੇਸ਼ ਨਿਕਾਲੇ ਲਈ ਵਿਸ਼ੇਸ਼ ਐਗਜ਼ਿਟ ਪਰਮਿਟ ਜਾਰੀ ਕਰਨ ਸੰਬੰਧੀ ਪੱਤਰ ਜਾਰੀ ਕਰ ਦਿੱਤਾ ਹੈ | ਦੂਜੇ ਪਾਸੇ, ਪਾਕਿ ਵਿਦੇਸ਼ ਮੰਤਰਾਲੇ ਅਤੇ ਰਮੇਸ਼ ਸਿੰਘ ਅਰੋੜਾ ਦੇ ਮਨੁੱਖੀ ਅਧਿਕਾਰਾਂ ਅਤੇ ਘੱਟ ਗਿਣਤੀ ਮਾਮਲਿਆਂ ਦੇ ਮਾਮਲਿਆਂ ਦੇ ਮੰਤਰਾਲੇ ਨੇ ਲਾਹੌਰ ਹਾਈ ਕੋਰਟ 'ਚ ਸਰਬਜੀਤ ਕੌਰ ਵਿਰੁੱਧ ਦੇਸ਼ ਨਿਕਾਲੇ ਦੀ ਪਟੀਸ਼ਨ ਵਿਚ ਜਵਾਬ ਅਤੇ ਰਿਪੋਰਟਾਂ ਪੇਸ਼ ਕੀਤੀਆਂ ਹਨ, ਜਿਸ 'ਚ ਦੋਵਾਂ ਮੰਤਰਾਲਿਆਂ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਇਸ ਮਾਮਲੇ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ | ਜੇਕਰ ਸਰਬਜੀਤ ਕੌਰ ਨੂੰ ਕਾਨੂੰਨ ਅਨੁਸਾਰ ਦੇਸ਼ ਨਿਕਾਲਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ | ਐਡਵੋਕੇਟ ਸੰਧੂ ਅਨੁਸਾਰ ਕੈਬਨਿਟ ਡਿਵੀਜ਼ਨ ਨੇ ਲਾਹੌਰ ਹਾਈ ਕੋਰਟ 'ਚ ਰਿਪੋਰਟ ਜਮ੍ਹਾ ਕਰਾਉਣ ਹਿਤ ਕਾਨੂੰਨੀ ਵਕੀਲ ਨਿਯੁਕਤ ਕਰਨ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਹੈ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਲੋਂ ਆਪਣੀ ਪਤਨੀ ਨੂੰ ਵਾਪਸ ਲੈਣ ਲਈ ਮਹਿਲਾ ਸ਼ੈਲਟਰ ਹੋਮ 'ਚ ਦਾਇਰ ਕੀਤੀ ਅਪੀਲ 'ਤੇ ਦਾਰ-ਉਲ-ਅਮਨ ਦੇ ਪ੍ਰਸ਼ਾਸਨ ਨੇ ਲਾਹੌਰ ਹਾਈ ਕੋਰਟ ਦੇ ਆਦੇਸ਼ ਜਾਂ ਪੰਜਾਬ ਸਰਕਾਰ ਦੀ ਨੋਟੀਫ਼ਿਕੇਸ਼ਨ ਤੱਕ ਸਰਬਜੀਤ ਕੌਰ ਨੂੰ ਨਾਸਿਰ ਹੁਸੈਨ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਹੈ | ਵਕੀਲ ਨੇ ਇਹ ਵੀ ਦੱਸਿਆ ਕਿ ਸਰਬਜੀਤ ਕੌਰ ਆਪਣੇ ਗੈਰ-ਵਧਾਉਣਯੋਗ ਤੀਰਥ ਯਾਤਰਾ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਪਾਕਿ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੀ ਹੈ, ਇਸ ਲਈ ਉਸ ਨੂੰ ਵਿਦੇਸ਼ੀ ਐਕਟ 1946 ਦੇ ਅਨੁਸਾਰ ਕੁਝ ਹਫ਼ਤਿਆਂ ਦੇ ਅੰਦਰ ਦੇਸ਼ ਨਿਕਾਲਾ ਦੇਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਅਹੁਦਾ ਛੱਡੇ ਅਸੀਂ ਏਕਤਾ ਲਈ ਤਿਆਰ-ਗਿਆਨੀ ਹਰਪ੍ਰੀਤ ਸਿੰਘ <br/> ਅਗਲੀ ਖ਼ਬਰ ਪੰਜਾਬ 'ਚ ਆਉਣ ਵਾਲੇ ਦਿਨਾਂ ਵਿਚ ਮੌਸਮ ਰਹੇਗਾ ਖੁਸ਼ਕ
Ad Position 24