28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪ੍ਰਧਾਨ ਮੰਤਰੀ ਦਬਾਅ ਹੇਠ ਆ ਕੇ ਸਮਝੌਤੇ ਕਰ ਰਹੇ ਹਨ-ਭੁਪੇਸ਼ ਬਘੇਲ

Ad Position 21
No active advertisement
ਅਜੀਤ ਡੈਸਕ 07-02-2026

ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ

ਜੰਡਿਆਲਾ ਗੁਰੂ, 6 ਫਰਵਰੀ-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭਪੇਸ਼ ਬਘੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ, ਮਜ਼ਦੂਰਾਂ, ਗਰੀਬ ਵਰਗਾਂ ਦੇ ਹੱਕਾਂ ਲਈ ਕੋਈ ਕੰਮ ਨਹੀਂ ਕਰਨਾ ਚਾਹੁੰਦੇ, ਕਿਉਂਕਿ ਉਨ੍ਹਾਂ ਨੇ ਜੋ ਸਮਝੌਤੇ ਕੀਤੇ ਹਨ, ਉਹ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿਚ ਨਹੀਂ ਹਨ ਅਤੇ ਇਹ ਸਪਸ਼ਟ ਹੈ ਕਿ ਉਹ ਦਬਾਅ ਹੇਠ ਕੰਮ ਕਰ ਰਹੇ ਹਨ | ਪ੍ਰ੍ਰਧਾਨ ਮੰਤਰੀ ਮੋਦੀ ਦੀ ਸਥਿਤੀ ਇਹ ਹੈ ਕਿ ਜੇ ਉਨ੍ਹਾਂ ਨੂੰ ਚੀਨ ਧੱਕਾ ਦਿੰਦਾ ਤਾਂ ਉਹ ਰੂਸ ਕੋਲ ਅਤੇ ਜੇ ਰੂਸ ਧੱਕਾ ਦਿੰਦਾ ਤਾਂ ਅਮਰੀਕਾ ਕੋਲ ਚਲੇ ਜਾਂਦੇ ਹਨ | ਭੁਪੇਸ਼ ਬਘੇਲ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿਚ ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਧੜੱਲੇਦਾਰ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕਰਵਾਈ ਗਈ ਰੈਲੀ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਖਾਂ ਦਿਖਾ ਰਿਹਾ ਹੈ, ਚੀਨ ਸਾਡੇ ਦੇਸ਼ ਦੀ ਜਮੀਨ 'ਤੇ ਕਬਜ਼ਾ ਕਰ ਰਿਹਾ ਹੈ, ਬੰਗਲਾਦੇਸ਼ ਜਿਸ ਨੂੰ ਭਾਰਤ ਨੇ ਪੈਦਾ ਕੀਤਾ, ਉਹ ਵੀ ਸਾਡੇ ਖ਼ਿਲਾਫ਼ ਜਾ ਰਿਹਾ ਹੈ, ਹੋਰ ਗੁਆਂਢੀ ਦੇਸ਼ ਵੀ ਸਾਡੇ ਨਾਲ ਨਹੀਂ ਹਨ ਅਤੇ 56 ਇੰਚ ਸੀਨੇ ਵਾਲਾ ਦੇਸ਼ ਦੀਆਂ ਹੱਦਾਂ ਦੀ ਸੁਰੱਖਿਆ ਵੀ ਨਹੀਂ ਕਰ ਸਕੇ ਹਨ | ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਇਕ ਸਾਬਕਾ ਜਰਨੈਲ ਨੇ ਲਿਖੀ ਕਿਤਾਬ ਵਿਚ ਕੇਂਦਰ ਦੇ ਭਾਜਪਾ ਆਗੂਆਂ ਦੀ ਨਾਕਾਮੀ ਨੂੰ ਚੰਗੀ ਤਰ੍ਹਾਂ ਦਰਸਾਇਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ 'ਆਪ' ਦੇ ਕਿਸੇ ਵੀ ਭਿ੍ਸ਼ਟ ਮੰਤਰੀ ਨੂੰ ਹਵਾਈ ਅੱਡਾ ਨਹੀਂ ਟੱਪਣ ਦਿੱਤਾ ਜਾਵੇਗਾ | ਸਾਬਕ ਉਪ ਮੁੱਖ ਮੰਤਰੀ ਤੇ ਸੰਸਦ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਵਿਚ ਵੱਡੇ-ਵੱਡੇ ਅਹੁਦੇ ਲੈ ਕੇ ਹੁਣ ਭਾਜਪਾ ਵਿਚ ਸ਼ਾਮਿਲ ਹੋ ਕੇ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੀ ਪਿੱਠ ਵਿਚ ਛੁਰਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਸ ਮੌਕੇ ਸਟੇਜ ਤੋਂ ਸੀਨੀਅਰ ਲੀਡਰਸ਼ਿਪ ਨੇ ਕਿਹਾ ਕਿ ਮਨਰੇਗਾ ਯੋਜਨਾ ਨੂੰ ਕੇਂਦਰ ਵਲੋਂ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਸ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਰੈਲੀ ਦੇ ਮੁੱਖ ਪ੍ਰਬੰਧਕ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਈ ਲੀਡਰਸ਼ਿਪ ਅਤੇ ਜਨਤਾ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ, ਜਸਬੀਰ ਸਿੰਘ ਡਿੰਪਾ ਸਾਬਕਾ ਸੰਸਦ ਮੈਂਬਰ, ਵਿਜੇ ਇੰਦਰ ਸਿੰਗਲਾ, ਉਲੰਪੀਅਨ ਪ੍ਰਗਟ ਸਿੰਘ, ਰਾਣਾ ਕੇ. ਪੀ. ਸਾਬਕਾ ਸਪੀਕਰ, ਨਵਤੇਜ ਸਿੰਘ ਚੀਮਾ, ਸੰਤੋਖ ਸਿੰਘ ਭਲਾਈਪੁਰ, ਭਗਵੰਤ ਪਾਲ ਸਿੰਘ ਸੱਚਰ, ਕਸ਼ਮੀਰ ਸਿੰਘ ਜਾਣੀਆਂ, ਜਸਮੇਰ ਸਿੰਘ ਖਹਿਰਾ, ਜਗਜੀਤ ਸਿੰਘ ਜੋਗੀ, ਜਤਿੰਦਰ ਸਿੰਘ ਨਾਟੀ, ਹਰਜੀਤ ਸਿੰਘ ਬੰਡਾਲਾ, ਸੁਰਿੰਦਰ ਸਿੰਘ ਸ਼ਾਹ, ਹਰਿੰਦਰ ਪਾਲ ਸਿੰਘ ਟਿੱਕਾ ਨਾਰਵੇ, ਮਨਜਿੰਦਰ ਸਿੰਘ ਸਰਜਾ, ਜੋਗਾ ਸਿੰਘ ਅਮਰਕੋਟ, ਰਾਜਵੀਰ ਸਿੰਘ ਵਡਾਲੀ, ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ, ਸੁਰੇਸ਼ ਕੁਮਾਰ ਟਾਂਗਰੀ, ਅਵਤਾਰ ਸਿੰਘ ਟੱਕਰ, ਦਿਲਬਾਗ ਸਿੰਘ ਵਡਾਲਾ, ਜਸਪਾਲ ਸਿੰਘ ਜਾਣੀਆਂ, ਰਾਜਵਿੰਦਰ ਸਿੰਘ ਬੰਡਾਲਾ, ਚਮਕੌਰ ਸਿੰਘ, ਇੰਦਰਜੀਤ ਸਿੰਘ ਸੋਨਾ ਖੇੜਾ, ਗੁਰਮੇਲ ਸਿੰਘ ਪੰਨੂ, ਪਰਮਜੀਤ ਸਿੰਘ ਨੰਗਲ ਗੁਰੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਭਾਜਪਾ ਦੀ ਸਰਕਾਰ ਆਉਣ 'ਤੇ ਹਰਿਆਣਾ ਵਰਗੀਆਂ ਸਹੂਲਤਾਂ ਮਿਲਣਗੀਆਂ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ <br/>
Ad Position 24