ਜਲੰਧਰ, 6 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਦੇ ਦਰਸ਼ਨ ਦੀਦਾਰੇ ਕਰਨ ਲਈ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ ਰੇਲਵੇ ਵਿਭਾਗ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਨਵੀਂ ਦਿੱਲੀ-ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਦਾ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਦੇ ਪ੍ਰਯੋਗਾਤਮਿਕ ਅਸਥਾਈ ਠਹਿਰਾਅ 2 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਹ ਠਹਿਰਾਅ 2 ਮਿੰਟ ਦਾ ਹੋਵੇਗਾ | ਰੇਲਵੇ ਵਿਭਾਗ ਵਲੋਂ ਪ੍ਰਾਪਤ ਸੂਚਨਾ ਅਨੁਸਾਰ ਗੱਡੀ ਨੰਬਰ 22439 ਨਵੀਂ ਦਿੱਲੀ ਤੋਂ ਚੱਲ ਕੇ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੀ ਵੰਦੇ ਭਾਰਤ 10 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪੁੱਜੇਗੀ ਅਤੇ 10.02 'ਤੇ ਅੱਗੇ ਲਈ ਰਵਾਨਾ ਹੋਵੇਗੀ, ਇਸੇ ਤਰ੍ਹਾਂ ਗੱਡੀ ਨੰਬਰ 22440 ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ 18:51 'ਤੇ ਜਲੰਧਰ ਛਾਉਣੀ ਸਟੇਸ਼ਨ 'ਤੇ ਪੁੱਜੇਗੀ 18:53 ਨਵੀਂ ਦਿੱਲੀ ਲਈ ਰਵਾਨਾ ਹੋਵੇਗੀ |