29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਦੁਨੀਆ ਦੀਆਂ ਮੋਹਰੀ ਕੰਪਨੀਆਂ ਦੀ ਪਹਿਲੀ ਪਸੰਦ ਬਣੀ-ਡਾ. ਬਾਵਾ

Ad Position 21
No active advertisement
ਅਜੀਤ ਡੈਸਕ 07-02-2026

ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਦੀ ਨੰਬਰ ਇਕ ਨਿੱਜੀ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਦੇਸ਼-ਦੁਨੀਆ ਦੀਆਂ ਮੋਹਰੀ ਕੰਪਨੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ | 1300 ਤੋਂ ਜ਼ਿਆਦਾ ਕੰਪਨੀਆਂ ਨੇ ਯੂਨੀਵਰਸਿਟੀ ਦੇ 2025 ਬੈਚ ਦੇ ਸਟੂਡੈਂਟਸ ਨੂੰ 10 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ | ਕੌਮਾਂਤਰੀ ਪੱਧਰ 'ਤੇ ਸਭ ਤੋਂ ਵੱਧ ਸੈਲਰੀ ਪੈਕੇਜ 1.74 ਕਰੋੜ ਰੁਪਏ ਦਾ ਰਿਹਾ, ਜਦਕਿ ਦੇਸ਼ ਦੇ ਅੰਦਰ ਸਭ ਤੋਂ ਜ਼ਿਆਦਾ ਆਫ਼ਰ 54.75 ਲੱਖ ਰੁਪਏ ਦਾ ਸੀ | ਇਨ੍ਹਾਂ ਵਿਚੋਂ 31 ਤੋਂ ਜ਼ਿਆਦਾ ਕੰਪਨੀਆਂ ਨੇ ਵਿਦਿਆਰਥੀਆਂ ਨੂੰ 20 ਲੱਖ ਰੁਪਏ ਜਾਂ ਉਸ ਤੋਂ ਜ਼ਿਆਦਾ ਦੇ ਜੌਬ ਆਫ਼ਰ ਦਿੱਤੇ, ਜਦਕਿ 52 ਕੰਪਨੀਆਂ ਨੇ 15 ਲੱਖ ਰੁਪਏ ਤੋਂ ਜ਼ਿਆਦਾ ਦੀ ਸਾਲਾਨਾ ਸੈਲਰੀ ਪੈਕੇਜ ਵਾਲੀਆਂ ਨੌਕਰੀਆਂ ਦਿੱਤੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ. ਡਾ. ਆਰ.ਐਸ. ਬਾਵਾ ਨੇ ਮੋਗਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਮੋਗਾ ਦੇ ਵਿਦਿਆਰਥੀਆਂ ਦੇ ਪਲੇਸਮੈਂਟ ਬਾਰੇ ਵੇਰਵੇ ਸਾਂਝੇ ਕਰਦਿਆਂ ਪ੍ਰੋ. ਬਾਵਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਚੰਡੀਗੜ੍ਹ ਯੂਨੀਵਰਸਿਟੀ ਵਿਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਪੰਜਾਬ ਦੇ 2062 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਗਲੋਬਲ ਕੰਪਨੀਆਂ ਤੋਂ ਜੌਬ ਆਫ਼ਰ ਮਿਲੇ ਹਨ | ਇਸ ਵਿਚ ਮੋਗਾ ਦੇ 12 ਵਿਦਿਆਰਥੀਆਂ ਦੇ ਨਾਂਅ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਬਣਾਉਣ ਲਈ, ਜੋ ਆਪਣੀ ਉੱਚ ਸਿੱਖਿਆ ਦਾ ਵਿੱਤੀ ਖ਼ਰਚਾ ਨਹੀਂ ਝੱਲ ਸਕਦੇ, ਚੰਡੀਗੜ੍ਹ ਯੂਨੀਵਰਸਿਟੀ ਅਜਿਹੇ ਵਿਦਿਆਰਥੀਆਂ ਲਈ 250 ਕਰੋੜ ਦੇ ਵਜ਼ੀਫ਼ੇ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਮੌਜੂਦਾ ਅਕਾਦਮਿਕ ਸਾਲ 2025-26 ਵਿਚ ਪੰਜਾਬ ਦੇ 11,626 ਵਿਦਿਆਰਥੀਆਂ ਨੇ ਸਕਾਲਰਸ਼ਿਪ ਦਾ ਫ਼ਾਇਦਾ ਉਠਾਇਆ, ਜਿਨ੍ਹਾਂ ਵਿਚੋਂ 5243 ਵਿਦਿਆਰਥੀਆਂ ਨੂੰ ਸੀ.ਯੂ.ਸੀ.ਈ.ਟੀ. ਵਜ਼ੀਫ਼ਾ ਸਕੀਮ ਦੇ ਜ਼ਰੀਏ ਵਜ਼ੀਫ਼ੇ ਦਿੱਤੇ ਗਏ | ਚੰਡੀਗੜ੍ਹ ਯੂਨੀਵਰਸਿਟੀ ਦੀ ਗਲੋਬਲ ਤੇ ਨੈਸ਼ਨਲ ਯੂਨੀਵਰਸਿਟੀ ਰੈਂਕਿੰਗ ਵਿਚ ਵਾਧੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੋ. ਬਾਵਾ ਨੇ ਕਿਹਾ ਕਿ ਕਿਊ.ਐਸ. ਏਸ਼ੀਆ ਯੂਨੀਵਰਸਿਟੀ ਰੈਂਕਿੰਗ 2026 ਵਿਚ ਤਰੱਕੀ ਨੂੰ ਜਾਰੀ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਲਗਾਤਾਰ ਤੀਜੇ ਸਾਲ ਫਿਰ ਤੋਂ ਭਾਰਤ ਦੀ ਨੰਬਰ ਇਕ ਨਿੱਜੀ ਯੂਨੀਵਰਸਿਟੀ ਬਣ ਗਈ ਹੈ | ਚੰਡੀਗੜ੍ਹ ਯੂਨੀਵਰਸਿਟੀ ਦੇ ਵਧਦੇ ਗਲੋਬਲ ਰਿਸਰਚ ਇੰਪੈਕਟ ਤੇ ਪ੍ਰਭਾਵ ਨੂੰ ਦਿਖਾਉਂਦੇ ਹੋਏ 2025 ਵਿਚ ਜਾਰੀ ਸਟੈਨਫੋਰਡ ਯੂਨੀਵਰਸਿਟੀ ਐਲਸੇਵੀਆ ਲਿਸਟ ਦੇ ਅਨੁਸਾਰ ਵੱਖ਼-ਵੱਖ ਅਕਾਦਮਿਕ ਖੇਤਰਾਂ ਦੇ 44 ਫੈਕਲਟੀ ਮੈਂਬਰਾਂ ਨੂੰ ਦੁਨੀਆ ਦੇ ਟੌਪ 2 ਫ਼ੀਸਦੀ ਵਿਗਿਆਨੀਆਂ ਵਿਚ ਸ਼ਾਮਿਲ ਕੀਤਾ ਗਿਆ | ਖੇਡਾਂ ਵਿਚ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਬੋਲਦਿਆਂ ਡਾ. ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2024 ਵਿਚ ਸਭ ਤੋਂ ਵੱਧ ਤਗਮੇ (71) ਜਿੱਤ ਕੇ ਵੱਕਾਰੀ ਮੌਲਾਨਾ ਅਬਦੁਲ ਕਲਾਮ ਆਜ਼ਾਦ ਟਰਾਫ਼ੀ (ਮਾਕਾ ਟਰਾਫ਼ੀ) ਜਿੱਤਣ ਵਾਲੀ ਦੇਸ਼ ਦੀ ਪਹਿਲੀ ਨਿੱਜੀ

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੇ ਰੇਕੋ ਡਿਕ ਮਾਈਨਿੰਗ ਪ੍ਰੋਜੈਕਟ 'ਚ ਅਮਰੀਕਾ ਕਰੇਗਾ 1.3 ਅਰਬ ਡਾਲਰ ਦਾ ਨਿਵੇਸ਼ ਮਾਈਨਿੰਗ ਲਈ ਬਲੋਚ ਲਿਬਰ... ਅਗਲੀ ਖ਼ਬਰ ਲਾਹੌਰ 'ਚ ਪਤੰਗ ਉਡਾਉਣ ਦੀਆਂ ਘਟਨਾਵਾਂ 'ਚ 3 ਦੀ ਮੌਤ-11 ਜ਼ਖ਼ਮੀ <br/>
Ad Position 24