ਨਵੀਂ ਦਿੱਲੀ, 6 ਫਰਵਰੀ (ਜਗਤਾਰ ਸਿੰਘ)-ਬੀਤੇ ਸਾਲ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਜਨ ਸੁਰਾਜ ਪਾਰਟੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਅਤੇ ਪਟੀਸ਼ਨ 'ਚ ਕੀਤੀ ਮੰਗ ਨੂੰ ਖ਼ਾਰਜ ਕਰ ਦਿੱਤਾ¢ ਪ੍ਰਸ਼ਾਂਤ ਕਿਸ਼ੋਰ ਦੀ ਪਾਰਟੀ ਜਨ ਸੁਰਾਜ ਨੇ ਮੰਗ ਕੀਤੀ ਸੀ ਕਿ ਬਿਹਾਰ ਚੋਣਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਚੋਣਾਂ ਦੌਰਾਨ ਮਹਿਲਾਂ ਵੋਟਰਾਂ ਦੇ ਬੈਂਕ ਖਾਤਿਆਂ ਵਿਚ 10-10 ਹਜ਼ਾਰ ਰੁਪਏ ਟਰਾਂਸਫ਼ਰ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਸੀ¢ ਸੁਪਰੀਮ ਕੋਰਟ ਨੇ ਇਸ ਮੰਗ ਨੂੰ ਨਹੀਂ ਮੰਨਿਆ ਅਤੇ ਪਟੀਸ਼ਨਰ ਨੂੰ ਪਹਿਲਾਂ ਹਾਈ ਕੋਰਟ ਜਾਣ ਲਈ ਆਖਿਆ¢ ਇਸ ਤੋਂ ਬਾਅਦ ਜਨ ਸੁਰਾਜ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ¢ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਕੋਰਟ ਦੀ ਵਰਤੋਂ ਸ਼ੁਹਰਤ ਹਾਸਲ ਕਰਨ ਦੇ ਲਈ ਕਰ ਰਹੇ ਹਨ¢ ਪਟੀਸ਼ਨਰ ਦੇ ਵਕੀਲ ਨੇ ਦੋਸ਼ ਲਾਇਆ ਕਿ ਇਸ ਯੋਜਨਾ ਤਹਿਤ ਚੋਣ ਪ੍ਰਕਿਰਿਆ ਦੇ ਦੌਰਾਨ 15600 ਕਰੋੜ ਰੁਪਏ ਮਹਿਲਾ ਵੋਟਰਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕੀਤੇ ਗਏ¢ ਜਸਟਿਸ ਸੂਰਿਆਕਾਂਤ ਨੇ ਟਿੱਪਣੀ ਕਰਦੇ ਹੋਏ ਕਿ ਉਨ੍ਹਾਂ ਚੋਣਾਂ ਵਿਚ ਤੁਹਾਡੀ ਪਾਰਟੀ (ਜਨ ਸੁਰਾਜ) ਨੂੰ ਕਿੰਨੀਆਂ ਵੋਟਾਂ ਮਿਲੀਆਂ? ਉਨ੍ਹਾਂ ਕਿਹਾ ਕਿ ਜਨਤਾ ਨੇ ਤੁਹਾਨੂੰ ਨਕਾਰ ਦਿੱਤਾ ਹੈ ਅਤੇ ਹੁਣ ਤੁਸੀਂ ਸ਼ੁਹਰਤ ਹਾਸਲ ਕਰਨ ਲਈ ਨਿਆਇਕ ਮੰਚ ਦੀ ਵਰਤੋਂ ਕਰ ਰਹੇ ਹੋ¢