29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਔਰਤ ਦੀ ਮਰਜ਼ੀ ਬਗੈਰ ਉਸ ਨੂੰ ਮਾਂ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ-ਸੁਪਰੀਮ ਕੋਰਟ <br/>

Ad Position 21
No active advertisement
ਅਜੀਤ ਡੈਸਕ 07-02-2026
ਨਵੀਂ ਦਿੱਲੀ, 6 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਔਰਤਾਂ ਦੇ ਗਰਭ ਸਬੰਧੀ ਅਧਿਕਾਰਾਂ ਨੂੰ ਲੈ ਕੇ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ¢ ਜਸਟਿਸ ਬੀ.ਵੀ. ਨਾਗਰਤਨਾ ਅਤੇ ਉਜਲ ਭੁਈਆਂ ਦੇ ਬੈਂਚ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਕਿਸੇ ਵੀ ਔਰਤ, ਖ਼ਾਸ ਕਰਕੇ ਇੱਕ ਨਾਬਾਲਗ ਲੜਕੀ ਨੂੰ ਉਸ ਦੀ ਮਰਜ਼ੀ ਦੇ ਵਿਰੁੱਧ ਗਰਭ ਪੂਰਾ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ¢ ਇਸ ਦੇ ਨਾਲ ਹੀ ਕੋਰਟ ਨੇ 30 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖ਼ਤਮ ਕਰਨ ਦੀ ਵੀ ਇਜਾਜ਼ਤ ਦੇ ਦਿੱਤੀ¢ ਦੱਸਣਯੋਗ ਹੈ ਕਿ ਇਹ ਗਰਭ ਇਕ ਅਜਿਹੀ ਕੁੜੀ ਦੇ ਸੀ, ਜੋ ਗਰਭ ਧਾਰਨ ਦੇ ਸਮੇਂ ਨਾਬਾਲਗ ਸੀ¢ ਕੋਰਟ ਨੇ ਆਦੇਸ਼ ਦਿੱਤਾ ਕਿ ਮੁੰਬਈ ਦੇ ਜੇ. ਜੇ. ਹਸਪਤਾਲ ਵਿਚ ਸਾਰੀਆਂ ਜ਼ਰੂਰੀ ਮੈਡੀਕਲ ਸਾਵਧਾਨੀਆਂ ਦੇ ਨਾਲ ਗਰਭਪਾਤ ਦੀ ਪ੍ਰਕਿਰਿਆ ਕੀਤੀ ਜਾਵੇ¢ ਕੋਰਟ ਨੇ ਆਪਣੇ ਆਦੇਸ਼ ਵਿਚ ਕਿਹਾ ਕਿ ਇਸ ਮਾਮਲੇ ਵਿਚ ਸਭ ਤੋਂ ਪਹਿਲਾਂ ਨਾਬਾਲਗ ਲੜਕੀ ਦੇ ਅਧਿਕਾਰ ਨੂੰ ਦੇਖਣਾ ਜ਼ਰੂਰੀ ਹੈ¢ ਲੜਕੀ ਇੱਕ ਮੁਸ਼ਕਲ ਸਥਿਤੀ ਵਿੱਚੋਂ ਗੁਜ਼ਰ ਰਹੀ ਹੈ ਅਤੇ ਗਰਭ ਨੂੰ ਜਾਰੀ ਨਹੀਂ ਰੱਖਣਾ ਚਾਹੁੰਦੀ¢ ਅਦਾਲਤ ਨੇ ਕਿਹਾ ਕਿ ਇਹ ਸਵਾਲ ਮਹੱਤਵਪੂਰਨ ਨਹੀਂ ਹੈ ਕਿ ਰਿਸ਼ਤਾ ਸਹਿਮਤੀ ਨਾਲ ਹੋਇਆ ਸੀ ਜਾਂ ਨਹੀਂ, ਸਗੋਂ ਇਹ ਤੱਥ ਮਹੱਤਵਪੂਰਨ ਹੈ ਕਿ ਲੜਕੀ ਨਾਬਾਲਗ ਹੈ ਅਤੇ ਮਾਂ ਨਹੀਂ ਬਣਨਾ ਚਾਹੁੰਦੀ¢ ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਜੇਕਰ ਮਾਂ ਦੇ ਹਿੱਤਾਂ 'ਤੇ ਵਿਚਾਰ ਕੀਤਾ ਜਾਂਦਾ ਹੈ, ਤਾਂ ਉਸ ਦੀ ਆਪਣੀ ਪਸੰਦ ਅਤੇ ਫ਼ੈਸਲੇ ਲੈਣ ਦੇ ਅਧਿਕਾਰ ਨੂੰ ਪੂਰਾ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਅਦਾਲਤ ਕਿਸੇ ਵੀ ਔਰਤ ਨੂੰ ਖ਼ਾਸ ਕਰਕੇ ਨਾਬਾਲਗ ਨੂੰ ਮਾਂ ਬਣਨ ਲਈ ਮਜਬੂਰ ਨਹੀਂ ਕਰ ਸਕਦੀ¢

Ad Position 22
No active advertisement
ਪਿਛਲੀ ਖ਼ਬਰ ਰਿਜ਼ਰਵ ਬੈਂਕ ਵਲੋਂ ਡਿਜ਼ੀਟਲ ਧੋਖਾਧੜੀ ਤੋਂ ਪ੍ਰਭਾਵਿਤ ਬੈਂਕ ਗਾਹਕਾਂ ਨੂੰ 25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ <br/>... ਅਗਲੀ ਖ਼ਬਰ ਕਾਨੂੰਨ ਮਨੁੱਖੀ ਹਕੀਕਤ ਦੇ ਅਨੁਸਾਰ ਹੋਣਾ ਚਾਹੀਦਾ ਹੈ-ਸੁਪਰੀਮ ਕੋਰਟ <br/>
Ad Position 24