29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਲੋਂ ਬਠਿੰਡਾ ਦਾ ਜ਼ਿਲ੍ਹਾ ਪੁਲਿਸ ਮੁਖੀ ਤਲਬ ਮਾਮਲਾ, ਖੇਤ 'ਚੋਂ ਗੰਨਾ ਪੁੱਟਣ ਬਦਲੇ ਦਲਿਤ ਨੌਜਵਾਨ ਨੂੰ ਕੁੱਟ ਕੇ ਮਾਰਨ ਦਾ <br/>

Ad Position 21
No active advertisement
ਅਜੀਤ ਡੈਸਕ 07-02-2026
ਬਠਿੰਡਾ, 6 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਬੀਤੇ ਦਿਨੀਂ ਜ਼ਿਲੇ੍ਹ ਦੇ ਪਿੰਡ ਲਹਿਰਾ ਮੁਹੱਬਤ ਦੇ ਇਕ ਖੇਤ 'ਚੋਂ ਗੰਨਾ ਪੁੱਟਣ ਵਾਲੇ ਦਲਿਤ ਨੌਜਵਾਨ ਗੋਰਾ ਸਿੰਘ ਨੂੰ ਖੇਤ ਮਾਲਕਾਂ ਵਲੋਂ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਗੰਭੀਰ ਨੋਟਿਸ ਲੈਂਦਿਆਂ ਇਸ ਮਾਮਲੇ 'ਚ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਦੀ ਜਵਾਬਦੇਹੀ ਤੈਅ ਕਰਦਿਆਂ ਉਨ੍ਹਾਂ ਨੂੰ ਤਲਬ ਕੀਤਾ ਹੈ | ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਉਕਤ ਮਾਮਲੇ ਦਾ ਖ਼ੁਦ ਨੋਟਿਸ ਲੈਂਦਿਆਂ ਜ਼ਿਲ੍ਹਾ ਮੁਖੀ ਨੂੰ ਪੱਤਰ 'ਚ ਲਿਖ ਕੇ ਇਸ ਮਾਮਲੇ ਸੰਬੰਧੀ 10 ਫਰਵਰੀ ਨੂੰ ਕਮਿਸ਼ਨ ਦੇ ਦਫ਼ਤਰ 'ਚ ਸੁਣਵਾਈ ਤੈਅ ਕੀਤੀ ਹੈ | ਚੇਅਰਮੈਨ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਉਕਤ ਮਾਮਲੇ ੇਂਬੰਧੀ ਤੱਥਾਂ ਅਤੇ ਸੂਚਨਾ ਦੇ ਆਧਾਰ 'ਤੇ ਦੋ ਪਰਤੀ ਰਿਪੋਰਟ 10 ਫਰਵਰੀ ਨੂੰ ਸੰਬੰਧਿਤ ਉੱਪ-ਕਪਤਾਨ ਵਲੋਂ ਨਿੱਜੀ ਤੌਰ 'ਤੇ ਕਮਿਸ਼ਨ ਦੇ ਸਾਹਮਣੇ ਪੇਸ਼ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਦੋ ਧਿਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਰਿਜ਼ਰਵ ਬੈਂਕ ਵਲੋਂ ਡਿਜ਼ੀਟਲ ਧੋਖਾਧੜੀ ਤੋਂ ਪ੍ਰਭਾਵਿਤ ਬੈਂਕ ਗਾਹਕਾਂ ਨੂੰ 25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ <br/>...
Ad Position 24