29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੀ.ਏ.ਯੂ. ਵਲੋਂ ਮਾਰਚ ਦੇ ਕਿਸਾਨ ਮੇਲਿਆਂ ਲਈ ਤਰੀਕਾਂ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਮਾਰਚ-2026 ਵਿਚ ਸਾਉਣੀ ਦੀਆਂ ਫ਼ਸਲਾਂ ਲਈ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦਾ ਪ੍ਰੋਗਰਾਮ ਜਾਰੀ ਕੀਤਾ ਹੈ | ਮੇਲਿਆਂ ਦੀ ਸ਼ੁਰੂਆਤ 10 ਮਾਰਚ ਨੂੰ ਨਾਗਕਲਾਂ ਜਹਾਂਗੀਰ (ਅੰਮਿ੍ਤਸਰ) ਵਿਖੇ ਪਹਿਲੇ ਕਿਸਾਨ ਮੇਲੇ ਨਾਲ ਹੋਵੇਗੀ | ਇਸ ਤੋਂ ਬਾਅਦ 12 ਮਾਰਚ ਨੂੰ ਪਟਿਆਲਾ (ਰੌਣੀ), 14 ਮਾਰਚ ਨੂੰ ਬੱਲੋਵਾਲ ਸੌਂਖੜੀ, 17 ਮਾਰਚ ਨੂੰ ਫ਼ਰੀਦਕੋਟ, 24 ਮਾਰਚ ਨੂੰ ਬਠਿੰਡਾ ਅਤੇ 27 ਮਾਰਚ ਨੂੰ ਗੁਰਦਾਸਪੁਰ ਵਿਖੇ ਕਿਸਾਨ ਮੇਲੇ ਕਰਵਾਏ ਜਾਣਗੇ | ਪੀ.ਏ.ਯੂ. ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ 20 ਅਤੇ 21 ਮਾਰਚ ਨੂੰ ਹੋਵੇਗਾ | ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਕਿਸਾਨ ਮੇਲਿਆਂ ਦਾ ਉਦੇਸ਼ 'ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਨ ਬਚਾਓ' ਰੱਖਿਆ ਗਿਆ ਹੈ | ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਮੇਲੇ ਵਿਚ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ, ਫਲਦਾਰ ਬੂਟਿਆਂ, ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਦੀ ਵਿੱਕਰੀ ਦੇ ਨਾਲ-ਨਾਲ ਕਾਸ਼ਤ ਤਕਨੀਕਾਂ ਸੰਬੰਧੀ ਮਾਹਿਰਾਂ ਦੀ ਜਾਣਕਾਰੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਪਿਛਲੇ ਕੁਝ ਸਾਲਾਂ 'ਚ ਸਾਢੇ ਸੱਤ ਲੱਖ ਤੋਂ ਵੱਧ ਦੁਧਾਰੂ ਪਸ਼ੂਆਂ ਬਗੈਰ ਸੁੰਨੀਆਂ ਹੋਈਆਂ ਖੁਰਲੀਆਂ-ਪਰ ਦੁੱਧ ਦ... ਅਗਲੀ ਖ਼ਬਰ ਦੋ ਧਿਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ
Ad Position 24