ਨਵੀਂ ਦਿੱਲੀ, 6 ਫਰਵਰੀ (ਪੀ.ਟੀ.ਆਈ.)-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ 10 ਸਾਲਾਂ ਵਿਚ ਰੇਲਵੇ ਵਿਭਾਗ ਦੀ ਵਿੱਤੀ ਹਾਲਤ ਵਿਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਹੁਣ ਸਾਰੇ ਖਰਚਿਆਂ ਨੂੰ ਪੂਰਾ ਕਰਨ ਤੋਂ ਬਾਅਦ ਇਸ ਦੇ ਮਾਲੀਆ ਵਿਚ ਵੀ ਥੋੜ੍ਹਾ ਵਾਧਾ ਹੋਇਆ ਹੈ | ਰਾਜ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਦਿੰਦੇ ਹੋਏ ਵੈਸ਼ਨਵ ਨੇ ਕਿਹਾ ਕਿ ਸਾਲ 2014-24 ਦੀ ਮਿਆਦ ਵਿਚ 5.04 ਲੱਖ ਨੌਕਰੀਆਂ ਪੈਦਾ ਹੋਈਆਂ ਸਨ, ਜਦੋਂਕਿ ਸਰਕਾਰ ਦੇ ਤੀਜੇ ਕਾਰਜਕਾਲ 'ਚ 1.5 ਲੱਖ ਹੋਰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਵੈਸ਼ਨਵ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮਾਲ ਢੋਆ-ਢੁਆਈ ਵਧਾਉਣ, ਯਾਤਰੀਆਂ ਦੇ ਮਾਲੀਏ ਨੂੰ ਵਧਾਉਣ ਅਤੇ ਲਾਗਤ ਨੂੰ ਕੰਟਰੋਲ ਕਰਨ ਲਈ ਠੋਸ ਯਤਨ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਪਿਛਲੇ 10 ਸਾਲਾਂ ਵਿਚ ਭਾਰਤੀ ਰੇਲਵੇ ਦੀ ਵਿੱਤੀ ਹਾਲਤ ਵਿਚ ਬਹੁਤ ਸੁਧਾਰ ਹੋਇਆ ਹੈ | ਰੇਲ ਮੰਤਰੀ ਵੈਸ਼ਨਵ ਰਾਜ ਸਭਾ 'ਚ ਸੀਨੀਅਰ ਭਾਜਪਾ ਮੈਂਬਰ ਲਕਸ਼ਮੀਕਾਂਤ ਵਾਜਪਾਈ ਵਲੋਂ ਪੁੱਛੇ ਇਕ