21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਾਡੀਆਂ ਸੰਸਥਾਵਾਂ ਨੂੰ ਕਾਬਜ਼ ਧੜੇ ਨੇ ਤਬਾਹ ਕਰ ਕੇ ਰੱਖ ਦਿੱਤਾ, ਸੂਬੇ ਦੀ ਕਾਨੂੰਨ ਵਿਵਸਥਾ ਬਿਲਕੁਲ ਤਹਿਸ ਨਹਿਸ ਹੋਈ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 21-02-2026

ਲਾਂਬੜਾ (ਜਲੰਧਰ), 20 ਫਰਵਰੀ (ਪਰਮੀਤ ਗੁਪਤਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜ਼ਿਲ੍ਹਾ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਜਲੰਧਰ ਦੇ ਪ੍ਰਤਾਪਪੁਰਾ ਦੀ ਅਨਾਜ ਮੰਡੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਾਡੀਆਂ ਸਿੱਖ ਸੰਸਥਾਵਾਂ ਨੂੰ ਬਾਹਰੋਂ ਨਹੀਂ, ਬਲਕਿ ਸੰਸਥਾ ਦੇ ਅੰਦਰ ਬੈਠੇ ਲੋਕਾਂ ਵਲੋਂ ਤਬਾਹ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਸੀ, ਜਿਸ ਦੇ ਸਿਪਾਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਨ ਪਰ ਅੱਜ ਇਸ ਸੰਸਥਾ ਦਾ ਪ੍ਰਧਾਨ, ਜਿਸ ਨੂੰ ਪੰਥ ਨੇ ਜਰਨੈਲ ਬਣਾਇਆ ਸੀ, ਕਹਿ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹੈ¢ ਅਜਿਹੇ ਸਿਪਾਹੀ ਦੀ ਅਗਵਾਈ ਵਿਚ ਸੰਸਥਾ ਵਿਚ ਘੁਟਾਲੇ ਹੋ ਰਹੇ ਹਨ ਪਰ ਉਹ ਕੁਝ ਵੀ ਨਹੀਂ ਕਰ ਪਾ ਰਹੇ¢ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵਲੋਂ ਸ਼੍ਰੋਮਣੀ ਕਮੇਟੀ 'ਤੇ ਲਗਾਏ ਜਾ ਰਹੇ ਦੋਸ਼ਾਂ ਦੀ ਪੁਸ਼ਟੀ ਕੀਤੀ | ਉਨ੍ਹਾਂ ਦੇ ਅਹੁਦੇ ਦਾ ਸਤਿਕਾਰ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਸੀ ਕਿ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਂਦੀ ਪਰ ਕਮੇਟੀ ਪ੍ਰਧਾਨ ਨੇ ਉਲਟਾ ਉਨ੍ਹਾਂ ਨੂੰ ਹੀ ਨੋਟਿਸ ਭੇਜ ਕੇ ਸਬੂਤ ਦੇਣ ਲਈ ਕਹਿ ਦਿੱਤਾ ਹੈ¢ ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਆਖਿਆ ਕਿ ਉਨ੍ਹਾਂ ਵਲੋਂ ਉਠਾਏ ਜ਼ਮੀਨ ਘਪਲਿਆਂ ਬਾਰੇ ਸਫਾਈ ਦੇਣ ਦੀ ਬਜਾਏ ਕਮੇਟੀ ਵਲੋਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਕਿਹਾ ਜਾ ਰਿਹਾ ਹੈ, ਜਦਕਿ ਉਹ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਸਾਹਮਣੇ ਸਾਰੇ ਸਬੂਤ ਰੱਖ ਚੁੱਕੇ ਹਨ | ਉਨ੍ਹਾਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਉਂਦਿਆਂ ਆਖਿਆ ਕਿ ਆਮ ਲੋਕਾਂ ਨੂੰ ਗੈਂਗਸਟਰਾਂ ਵਲੋਂ ਸ਼ਰੇਆਮ ਮਾਰਿਆ ਜਾ ਰਿਹਾ ਹੈ ਅਤੇ ਸੂਬੇ ਦੀ ਕੁੰਭਕਰਨੀ ਨੀਂਦ ਸਰਕਾਰ ਸੁੱਤੀ ਹੋਈ ਹੈ¢ ਸਰਕਾਰ ਦੇ ਆਪਣੇ ਪਾਰਟੀ ਵਰਕਰ ਵੀ ਸੂਬੇ ਅੰਦਰ ਸੁਰੱਖਿਅਤ ਨਹੀਂ ਹਨ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸਕੱਤਰ ਜਲਨਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਸੀਂ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ 'ਤੇ ਪਹਿਰਾ ਦੇਣ ਲਈ ਇਕੱਠੇ ਹੋਏ ਹਾਂ¢ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ 'ਤੇ ਪੁਨਰ ਸੁਰਜੀਤ ਹੋਇਆ ਹੈ ਪਰ ਸਿਧਾਂਤ ਤੋਂ ਭਗੌੜੇ ਲੋਕ ਅਜੇ ਵੀ ਸੰਗਤਾਂ ਨੂੰ ਗੁਮਰਾਹ ਕਰ ਰਹੇ ਹਨ¢ ਮੀਟਿੰਗ ਵਿਚ ਹੋਏ ਭਾਰੀ ਇਕੱਠ ਨੂੰ ਦੇਖਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ 1984 ਦੇ ਘੱਲੂਘਾਰੇ ਤੋਂ ਬਾਅਦ ਸਭ ਤੋਂ ਪਹਿਲਾ ਇਕੱਠ ਦੁਆਬੇ ਦੀ ਧਰਤੀ 'ਤੇ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਕੀਤਾ ਸੀ, ਜਿਸ ਨਾਲ ਅਕਾਲੀ ਦਲ ਮਜ਼ਬੂਤ ਹੋਇਆ ਸੀ¢ ਅੱਜ ਦਾ ਇਕੱਠ ਉਸੇ ਤਰ੍ਹਾਂ ਹੀ ਠਾਠਾਂ ਮਾਰ ਰਿਹਾ ਹੈ, ਜੋ ਪੁਨਰ-ਸੁਰਜੀਤ ਹੋਏ ਅਕਾਲੀ ਦਲ ਨੂੰ ਮਜ਼ਬੂਤੀ ਦੇਵੇਗਾ¢ ਮੀਟਿੰਗ ਨੂੰ ਸਾਬਕਾ ਮੰਤਰੀ ਸਰਵਣ ਸਿੰਘ ਫਿਲÏਰ, ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਜਰਨੈਲ ਸਿੰਘ ਗੜ੍ਹਦੀਵਾਲ ਆਦਿ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਫਾਇਨੈਂਸਰ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ 'ਅਜੀਤ' ਸਮੂਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਮਾਹਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਮਿਡ-ਡੇ ਮੀਲ ਵਰਕਰਾਂ...
Ad Position 24