ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸਾਗਰ ਧਨਖੜ ਕਤਲ ਕੇਸ 'ਚ ਉਲੰਪਿਕ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ | ਜਸਟਿਸ ਅਨੂਪ ਜੈਰਾਮ ਭਾਂਭਾਨੀ ਦੀ ਬੈਂਚ ਨੇ ਦਿੱਲੀ ਪੁਲਿਸ ਨੂੰ ਸਥਿਤੀ ਰਿਪੋਰਟ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ | ਮਾਮਲੇ ਦੀ ਅਗਲੀ ਸੁਣਵਾਈ 4 ਮਈ ਨੂੰ ਹੋਏਗੀ | ਸੁਸ਼ੀਲ ਕੁਮਾਰ ਨੇ ਰੋਹਿਣੀ ਅਦਾਲਤ ਵਲੋਂ ਆਪਣੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਹੁਕਮ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ | ਰੋਹਿਣੀ ਅਦਾਲਤ ਨੇ 6 ਫਰਵਰੀ ਨੂੰ ਸੁਸ਼ੀਲ ਪਹਿਲਵਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ | ਸੁਸ਼ੀਲ ਕੁਮਾਰ ਵਲੋਂ ਦਾਇਰ ਜ਼ਮਾਨਤ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਮਾਮਲੇ ਦੇ ਸਾਰੇ ਮੁੱਖ ਗਵਾਹਾਂ ਦੇ ਪਰੀਖਣ ਹੋ ਚੁੱਕੇ ਹਨ |
ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਪੁਲਿਸ ਨੂੰ ਨੋਟਿਸ
ਅਜੀਤ ਡੈਸਕ
21-02-2026