14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

-ਅਮਿਤ ਸ਼ਾਹ ਵਿੱਰੁਧ ਮਾਣਹਾਨੀ ਮਾਮਲਾ- ਮੇਰੇ ਖ਼ਿਲਾਫ਼ ਕੇਸ ਸਿਰਫ਼ ਸਿਆਸਤ ਤੋਂ ਪ੍ਰੇਰਿਤ-ਰਾਹੁਲ <br/>

Ad Position 21
No active advertisement
ਅਜੀਤ ਡੈਸਕ 21-02-2026

ਸੁਲਤਾਨਪੁਰ (ਯੂ.ਪੀ.), 20 ਫਰਵਰੀ (ਪੀ.ਟੀ.ਆਈ.)-ਸਾਲ 2018 ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਆਪਣੀਆਂ ਟਿੱਪਣੀਆਂ ਨਾਲ ਸੰਬੰਧਿਤ ਇਕ ਮਾਣਹਾਨੀ ਮਾਮਲੇ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ 'ਚ ਇਕ ਐਮ.ਪੀ.-ਐਮ.ਐਲ.ਏ. ਅਦਾਲਤ 'ਚ ਪੇਸ਼ ਹੋਏ ਅਤੇ ਆਪਣਾ ਬਿਆਨ ਦਰਜ ਕਰਵਾਇਆ | ਕਾਂਗਰਸ ਨੇਤਾ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਹੁਲ ਗਾਂਧੀ ਨੇ ਵਿਸ਼ੇਸ਼ ਜੱਜ ਸ਼ੁਭਮ ਵਰਮਾ ਦੀ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਵਿਰੁੱਧ ਦੋਸ਼ ਸਿਆਸਤ ਤੋਂ ਪ੍ਰੇਰਿਤ ਹਨ ਅਤੇ ਇਹ ਦੋਸ਼ ਸਿਰਫ਼ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਪਾਰਟੀ ਦੀ ਸਾਖ਼ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਲਗਾਏ ਗਏ ਸਨ | ਵਕੀਲ ਨੇ ਕਿਹਾ ਕਿ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 9 ਮਾਰਚ ਤੈਅ ਕੀਤੀ ਹੈ ਜਿਸ 'ਤੇ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਰਾਹੁਲ ਨੂੰ ਆਪਣੇ ਬਚਾਅ 'ਚ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ | ਕਾਂਗਰਸੀ ਨੇਤਾ ਵਲੋਂ ਅਦਾਲਤ 'ਚ ਦਿੱਤੇ ਗਏ ਬਿਆਨ ਬਾਰੇ ਵਿਸਥਾਰ 'ਚ ਦੱਸਦੇ ਹੋਏ, ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਗਾਂਧੀ ਨੇ ਉਨ੍ਹਾਂ 'ਤੇ ਲਗਾਏ ਗਏ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਲਗਾਏ ਦੋਸ਼ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਕਿਸੇ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਹੈ, ਨਾ ਹੀ ਮੈਂ ਕਿਸੇ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਅਜਿਹੀ ਭਾਸ਼ਾ ਦੀ ਵਰਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਪੇਸ਼ ਕਰਕੇ ਝੂਠੀ ਸ਼ਿਕਾਇਤ ਦਰਜ ਕਰਵਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗÏਰਵ ਗੋਗੋਈ ਦੇ ਪਰਿਵਾਰ ਤੇ ਬੱਚਿਆਂ ਨੂੰ 'ਪਾਕਿਸਤਾਨ ਲਿੰਕ' ਦੇ ਦੋਸ਼ 'ਚ ਘਸੀਟਣਾ ਮਾੜੀ ਸਿਆਸਤ-ਪਿ੍ਅੰਕਾ <br/> ਅਗਲੀ ਖ਼ਬਰ ਕਾਂਗਰਸ ਨੇ ਸਰਹੱਦਾਂ ਖੁੱਲ੍ਹੀਆਂ ਛੱਡੀਆਂ, ਜਿਸ ਕਾਰਨ ਅਸਾਮ 'ਚ ਘੁਸਪੈਠ ਹੋਈ-ਅਮਿਤ ਸ਼ਾਹ
Ad Position 24