ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸ਼ਮਸ਼ੇਰ ਸਿੰਘ ਦੂਲੋਂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਵਿਗੜ ਚੁੱਕੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧੀ ਅਤੇ ਗੈਂਗਸਟਰ ਬੇਖੌਫ ਹੋ ਕੇ ਗੋਲੀਆਂ ਚਲਾ ਰਹੇ ਹਨ, ਸ਼ਰੇਆਮ ਹੱਤਿਆਵਾਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਗੂੜੀ ਨੀਂਦ ਸੁੱਤੀ ਪਈ ਹੈ | ਉਨ੍ਹਾਂ ਕਿਹਾ ਇੰਜ ਲੱਗਦਾ ਹੈ ਕਿ ਜਿਵੇਂ ਹਾਲਾਤ ਪੰਜਾਬ ਸਰਕਾਰ ਦੇ ਵੱਸੋਂ ਬਾਹਰ ਹੋ ਗਏ ਹਨ ਅਤੇ ਉਸ ਨੇ ਹਥਿਆਰ ਸੁੱਟ ਦਿੱਤੇ ਹੋਣ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਸਵਾਲ ਕਰਦਾ ਹੈ ਤਾਂ ਉਹ ਪਿਛਲੀਆਂ ਸਰਕਾਰਾਂ ਨੂੰ ਤੋਹਮਤਾਂ ਲਗਾਉਣੀਆਂ ਸ਼ੁਰੂ ਕਰ ਦਿੰਦੀ ਹੈ |
ਦੂਲੋਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਖੜੇ੍ਹ ਕੀਤੇ ਸਵਾਲ <br/>
ਅਜੀਤ ਡੈਸਕ
21-02-2026