14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਰਾਹੁਲ ਦੀ 28 ਫਰਵਰੀ ਨੂੰ ਬਰਨਾਲਾ ਰੈਲੀ ਵਪਾਰ ਸਮਝੌਤੇ ਤੇ ਮਨਰੇਗਾ ਖ਼ਤਮ ਕਰਨ ਦੇ ਵਿਰੋਧ 'ਚ ਹੋਵੇਗੀ-ਵੜਿੰਗ

Ad Position 21
No active advertisement
ਅਜੀਤ ਡੈਸਕ 21-02-2026

ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ, ਜਿਸ ਵਿਚ ਹੋਰ ਆਗੂਆਂ ਦੇ ਨਾਲ-ਨਾਲ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਸ਼ਿਰਕਤ ਕਰਨਗੇ | ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਰੈਲੀ ਮਨਰੇਗਾ ਨੂੰ ਖਤਮ ਕਰਨ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ, ਜਿਸ ਦਾ ਪੰਜਾਬ 'ਤੇ ਗੰਭੀਰ ਅਤੇ ਤਬਾਹਕੁੰਨ ਪ੍ਰਭਾਵ ਪਵੇਗਾ | ਰਾਜਾ ਵੜਿੰਗ ਨੇ ਕਿਹਾ ਕਿ ਜਿਥੇ ਮਨਰੇਗਾ ਸੰਬੰਧੀ ਨਵਾਂ ਕਾਨੂੰਨ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਵੱਡਾ ਅਸਰ ਪਾਵੇਗਾ, ਉਥੇ ਅਮਰੀਕਾ ਨਾਲ ਵਪਾਰ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਵਿਆਹਾਂ 'ਚ ਨੋਟਾਂ ਦੀ ਬੇਕਦਰੀ ਨੇ ਆਰ.ਬੀ.ਆਈ. ਦੀਆਂ ਹਦਾਇਤਾਂ ਦੀ ਚਰਚਾ ਛੇੜੀ <br/> ਅਗਲੀ ਖ਼ਬਰ ਦੂਲੋਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਖੜੇ੍ਹ ਕੀਤੇ ਸਵਾਲ <br/>
Ad Position 24